Thursday, June 19, 2025
Breaking News

ਵੱਡੇ ਸਾਹਿਬਜ਼ਾਦਿਆਂ ਦਾ ਦੋ-ਦਿਨਾਂ ਸ਼ਹੀਦੀ ਜੋੜ ਮੇਲਾ 20 ਦਸੰਬਰ ਤੇ 21 ਦਸੰਬਰ ਨੂੰ – ਰਾਣਾ

Rana Paramjit Singhਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਦੋ-ਦਿਨਾਂ ਸ਼ਹੀਦੀ ਜੋੜ ਮੇਲੇ ਦਾ ਆਯੋਜਨ ਸ਼ਨੀਵਾਰ 20 ਦਸੰਬਰ ਤੇ ਐਤਵਾਰ 21 ਦਸੰਬਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸੰਬੰਧ ਵਿੱਚ ਸ਼ਨੀਵਾਰ 20 ਦਸੰਬਰ (ਮੁਤਾਬਕ 5 ਪੋਹ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਦਮਦਮਾ ਸਾਹਿਬ ਅਤੇ ਐਤਵਾਰ 21 ਦਸੰਬਰ (ਮੁਤਾਬਕ 6 ਪੋਹ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ, ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਮਤਿ ਸਮਾਗਮ ਹੋਣਗੇ। ਗੁਰਦੁਆਰਾ ਦਮਦਮਾ ਸਹਿਬ ਵਿਖੇ (ਰਾਤ 10.30 ਵਜੇ ਤਕ) ਹੋ ਰਹੇ ਸਮਾਗਮ ਵਿੱਚ ਪ੍ਰਸਿੱਧ ਕੀਰਤਨੀ ਜਥੇ, ਭਾਈ ਦਵਿੰਦਰ ਸਿੰਘ ਸ਼ਾਂਤ, ਭਾਈ ਹਰਭਜਨ ਸਿੰਘ, ਭਾਈ ਲਖਵਿੰਦਰ ਸਿੰਘ ਪਾਰਸ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ (ਢਾਡੀ ਜਥਾ) ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ (ਰਾਤ 11.30 ਵਜੇ ਤਕ) ਹੋਣ ਵਾਲੇ ਸਮਾਗਮ ਵਿੱਚ ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਕੁਲਵੰਤ ਸਿੰਘ ਪ੍ਰਭਾਤ, ਭਾਈ ਰਣਧੀਰ ਸਿੰਘ (ਹਜ਼ੁਰੀ ਰਾਗੀ, ਸ੍ਰੀ ਦਰਬਾਰ ਸਾਹਿਬ) ਤੇ ਭਾਈ ਗੁਰਚਰਨ ਸਿੰਘ (ਹਜ਼ੂਰੀ ਢਾਢੀ) ਗੁਰਸ਼ਬਦ ਦੇ ਕੀਰਤਨ ਅਤੇ ਸ਼ਹੀਦੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਪਰਮਜੀਤ ਸਿੰਘ ਰਾਣਾ ਨੇ ਹੋਰ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪ੍ਰਮੁਖ ਪੰਥਕ ਆਗੂ ਵੀ ਹਾਜ਼ਰੀਆਂ ਭਰ ਗੁਰੁ ਚਰਨਾਂ ਵਿੱਚ ਨਤ-ਮਸਤਾਕ ਹੋ ਸੰਗਤਾਂ ਦੇ ਦਰਸ਼ਨ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਦਿ. ਸਿ. ਗੁ. ਪ੍ਰ. ਕਮੇਟੀ ਦੀ ਵੈੱਬ ਸਾਈਟ www.banni.net ਪੁਰ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply