ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਜੋ ਵੀ ਸਕੀਮਾਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਹਨ, ਉਹ ਜਨਤਾ ਵਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਨਾਂ ਸਕੀਮਾਂ ਦਾ ਲਾਭ ਉਨਾਂ ਦੇ ਯੋਗਦਾਨ ਨਾਲ ਹਰ ਘਰ ਤੱਕ ਪਹੁੰਚਾਇਆ ਜਾ ਸਕੇ।
ਜਸਪ੍ਰੀਤ ਸਿੰਘ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਨੇ ਇਹ ਪ੍ਰਗਟਾਵਾ ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮ ਅਸ਼ੀਰਵਾਦ, ਸ਼ਕਾਰਲਰਸ਼ਿਪ ਅਤੇ ਸ਼ਡਿਊਲ ਕਾਸਟ ਪਲਾਟ ਕੰਪੋਨੈਂਟ ਸਕੀਮ ਦਾ ਜਾਇਜ਼ਾ ਲੈਦਿਆਂ ਕੀਤਾ। ਉਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਐਸ.ਸੀ/ਬੀ.ਸੀ ਕੈਟਾਗਰੀ ਦੀਆਂ ਲੜਕੀਆਂ ਦੇ ਵਿਆਹ ਲਈ 51000/- ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਸਰਕਾਰ ਵਲੋਂ ਸ਼ਕਾਲਰਸ਼ਿਪ ਸਕੀਮ ਅਧੀਨ ਐਸ.ਸੀ/ਬੀ.ਸੀ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ।
ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।ਸੂਬੇ ਦੇ ਮੀਡੀਆ ਕੁਆਰਡੀਨੇਟਰ ਗੁਰਭੇਜ ਸਿੰਘ ਵਲੋਂ ਇਸ ਸਮੇਂ ਚੇਅਰਮੈਨ ਜਸਪ੍ਰੀਤ ਸਿੰਘ ਨੂੰ ਅਹੁੱਦਾ ਸੰਭਾਲਣ ‘ਤੇ ਵਧਾਈ ਦਿੱਤੀ।
ਇਸ ਮੀਟਿੰਗ ਵਿੱਚ ਉਪ ਅਰਥ ਅਤੇ ਅਕੰੜਾ ਸਲਾਹਕਾਰ ਚਰਨਜੀਤ ਸਿੰਘ ਅਤੇ ਸੰਦੀਪ ਕੁਮਾਰ ਸਹਾਇਕ ਖੋਜ਼ ਅਫਸਰ ਤੇ ਹੋਰ ਅਧਿਕਾਰੀ ਹਾਜ਼ਰ ਸਨ।