Saturday, May 24, 2025
Breaking News

ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸੰਗਰੂਰ ਜੇਲ ‘ਚ ‘ਹੱਕ ਹਮਾਰਾ ਤੋ ਭੀ ਹੈ @75’ ਦਾ ਆਗਾਜ਼

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਸੰਗਰੂਰ ਜਿਲ੍ਹੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਚਲਾਈ ਜਾਣ ਵਾਲੀ ‘ਹੱਕ ਹਮਾਰਾ ਤੋ ਭੀ ਹੈ 75’ ਮੁਹਿੰਮ ਦਾ ਆਗਾਜ਼ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼੍ਰੀ ਰਜਿੰਦਰ ਸਿੰਘ ਰਾਏ ਵਲੋਂ ਜਿਲ੍ਹਾ ਜੇਲ ਤੋਂ ਕੀਤਾ ਗਿਆ।
ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼੍ਰੀ ਰਜਿੰਦਰ ਸਿੰਘ ਰਾਏ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਅਤੇ “ਹੱਕ ਹਮਾਰਾ ਤੋ ਭੀ ਹੈ 75’ ਮੁਹਿੰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ਼੍ਰੀ ਪ੍ਰਭਜੋਤ ਸਿੰਘ ਕਾਲੇਕਾ ਅਤੇ ਸੁਪਰਡੈਂਟ ਜਿਲ੍ਹਾ ਜੇਲ ਸੰਗਰਰ ਮਨਜੀਤ ਸਿੰਘ ਵੀ ਮੌਜ਼ੂਦ ਰਹੇ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …