ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੈ ਸ੍ਰੀ ਮਹਾਕਲੀ ਮੰਦਿਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਧਾਰਮਿਕ ਗਾਇਕ ਨੀਟੂ ਚੰਚਲ ਕੈਥਲ ਵਾਲੇ ਨੇ ਮਾਤਾ ਰਾਣੀ ਦੇ ਭਜਨ ਸੁਣਾ ਕੇ ਭਗਤਾਂ ਨੂੰ ਨਿਹਾਲ ਕੀਤਾ।ਨੈਸ਼ਨਲ ਐਵਾਰਡ ਵਿਜੇਤਾ ਕਾਂਤਾ ਗੋਇਲ ਪ੍ਰਧਾਨ ਮਹਿਲਾ ਅਗਰਵਾਲ ਸਭਾ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਜੈ ਸ੍ਰੀ ਮਹਾਕਲੀ ਮੰਦਿਰ ਕਮੇਟੀ ਵਲੋਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਨੂੰ ਉਨ੍ਹਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਨਮਾਨਿਤ ਕੀਤਾ।ਇਸ ਸਮੇਂ ਮੰਦਰ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਸ਼ਰਮਾ ਅਤੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਮੰਦਰ ਕਮੇਟੀ ਦਾ ਸਨਮਾਨ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਨਰਿੰਦਰ ਨਿੰਦੀ, ਬਿੱਟੂ, ਨੰਦ ਲਾਲ ਨੰਦੂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਮਨਜੀਤ ਸ਼ਰਮਾ, ਮੰਚ ਸੰਚਾਲਕ ਗੁਰਮੀਤ ਲਹਿਰਾਂ, ਸੇਮੀ, ਸਤੀਸ਼ ਗਰਗ, ਡਿੰਪਲ ਅਰੋੜਾ ਆਦਿ ਮੌਜ਼ੂਦ ਸਨ ।
Check Also
ਜੇਤੂ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ ਗਾਬਾ ਨੇ ਸ੍ਰੀ ਮਹਾਂ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕਿਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਜੇਤੂ ਕਾਂਗਰਸ ਦੇ ਕੌਂਸਲਰ ਨੱਥੂ ਲਾਲ ਢੀਂਗਰਾ ਤੇ ਜੋਤੀ …