ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਗਏ 66ਵੇਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪੱਧਰੀ ਬਾਕਸਿੰਗ ਖੇਡ
ਮੁਕਾਬਲਿਆਂ ਵਿੱਚ ਵੱਖ-ਵੱਖ ਜੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ 17 ਦੌਰਾਨ ਪੈਰਾਮਾਊਂਟ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ (57-60) ਨੇ ਗੋਲਡ ਮੈਡਲ ਅਤੇ ਐਸ਼ਰੀਨ ਕੌਰ (51-54) ਨੇ ਵੇਟ ਕੈਟਗਰੀ ਵਿੱਚ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਰਾਜ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਬੱਚਿਆ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਗਿੱਲ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media