ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸਰਕਾਰੀ ਪ੍ਰਇਮਰੀ ਸਕੂਲ ਦੇ ਕਮਰਿਆਂ ਦੀ ਨੀਂਹ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖੀ।ਸਰਕਾਰੀ ਸੈਕੰਡਰੀ ਸਕੂਲ ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਤੇ ਸਰਕਾਰੀ ਪ੍ਰਇਮਰੀ ਸਕੂਲ ਦੇ ਮੁੱਖ ਆਧਿਆਪਕ ਨਰਿੰਦਰ ਸ਼ਰਮਾ ਅਤੇ ਸ਼ਾਹਪੁਰ ਕਲਾਂ ਦੇ ਅਧਿਕਾਰਤ ਪੰਚ ਰਜਿੰਦਰ ਕੌਰ ਤੋਂ ਇਲਾਵਾ ਗ੍ਰਾਮ ਪੰਚਾਇਤ ਸ਼ਾਹਪੁਰ ਕਲਾਂ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਿੱਘਾ ਸਵਾਗਤ ਕੀਤਾ ਗਿਆ।ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਪ੍ਰਇਮਰੀ ਸਕੂਲ ਦੇ ਕਮਰਿਆਂ ਦੀ ਨੀਂਹ ਰੱਖਣ ਤੋਂ ਇਲਾਵਾ ਸੈਕੰਡਰੀ ਸਕੂਲ ਵਿੱਚ ਨਵੇਂ ਬਣੇ ਕਮਰੇ ਤੇ ਰਾਈਫਲ ਸ਼ੂਟਿੰਗ ਦਾ ਉਦਾਘਟਨ ਕਰਦਿਆਂ ਕਿਹਾ ਕਿ ਦੋਵੇਂ ਸਕੂਲ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਸਾਡੇ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਬਲਜੀਤ ਸਿੰਘ, ਪੰਚ ਗੁਰਮੱਤ ਸਿੰਘ, ਪੰਚ ਹਰਜੀਤ ਸਿੰਘ ਡੀ.ਸੀ, ਪੰਚ ਦਰਸ਼ਨ ਸਿੰਘ, ਪੰਚ ਬੰਤ ਸਿੰਘ, ਪੰਚ ਸੁਖਵਿੰਦਰ ਸਿੰਘ ਤੋਂ ਇਲਾਵਾ ਸਕੂਲ ਅਧਿਆਪਕ ਹਰਦੇਵ ਸਿੰਘ ਚੀਮਾਂ, ਕਿਰਨਦੀਪ ਕੌਰ, ਹਰਦੀਪ ਕੌਰ, ਸੁਖਪਾਲ ਕੌਰ, ਗਗਨਦੀਪ ਕੌਰ, ਗੁਰਮੀਤ ਕੌਰ, ਰਾਣੀ ਕੌਰ ਅਤੇ ਸੈਕੰਡਰੀ ਸਕੂਲ ਦਾ ਸਮੁੱਚਾ ਸਟਾਫ ਤੇ ਪਿੰਡ ਦੇ ਪਤਵੰਤੇ ਮੌਜ਼ੂਦ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …