ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਮੁੱਖੀ ਸੰਤ ਬਾਬਾ ਮੱਖਣ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ 13 ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਅੱਜ ਸਵੇਰੇ 11.00 ਵਜੇ 4.00 ਅਖੰਡ ਪਾਠ ਡੇਰਾ ਸੰਤ ਅਮੀਰ ਸਿੰਘ ਜੀ ਬਜਾਰ ਸੱਤੋ ਵਾਲਾ ਕਟੜਾ ਕਰਮ ਸਿੰਘ ਵਿਖੇ ਆਰੰਭ ਕਰਵਾਏ ਗਏ।ਅਰਦਾਸ ਭਾਈ ਮੁਖਤਿਆਰ ਸਿੰਘ ਵਲੋਂ ਕੀਤੀ ਗਈ।ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ।ਭਾਈ ਤਰਸੇਮ ਸਿੰਘ, ਭਾਈ ਪ੍ਰਤਾਪ ਸਿੰਘ ਤੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ 3 ਨਵੰਬਰ ਸਵੇਰੇ 11.00 ਵਜੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ।ਉਪਰੰਤ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਸੇਵਕ ਸਿੰਘ ਭਾਈ, ਅਨੂਪ ਸਿੰਘ, ਭਾਈ ਜਸਪਾਲ ਸਿੰਘ, ਭਾਈ ਜਸਵੀਰ ਸਿੰਘ ਬੈਂਕ ਵਾਲੇ, ਭਾਈ ਮਨਪ੍ਰੀਤ ਸਿੰਘ, ਬੀਬਾ ਪਰਮਜੀਤ ਕੌਰ (ਪੰਮਾ ਭੈਣ ਜੀ) ਬੀਬੀ ਕੋਲਾ ਜੀ ਭਲਾਈ ਕੇਂਦਰ ਵਾਲੇ ਧੁਰ ਕੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਸੰਸਥਾ ਦੇ ਮੁੱਖੀ ਸੰਤ ਬਾਬਾ ਮੱਖਣ ਸਿੰਘ ਸੰਗਤਾਂ ਨੂੰ ਪਰਿਵਾਰਾ ਸਮੇਤ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।ਸਮਗਾਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …