ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ 2 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਚ.ਡੀ.ਐਫ.ਸੀ ਲਾਈਫ਼, ਜੀਓ, ਏਜ਼ਾਇਲ ਹਰਬਲ ਅਤੇ ਰਿਸ਼ਬ ਯੂਨੀਕ ਇੰਡਸਟ੍ਰੀਅਲ ਪਾਰਕ ਭਾਗ ਲੈਣਗੀਆਂ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਕਜ਼ਕਿਉੁਟਿਵ, ਫਾਇਬਰ ਸੇਲਜ਼, ਵੈਲਨੈਸ ਐਡਵਾਈਜ਼ਰ ਅਤੇ ਮਾਰਕੀਟਿੰਗ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੋਵੇਗੀ।ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਰਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਉਹ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਵੀ ਕਰ ਸਕਦੇ ਹਨ।
Check Also
ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …