Sunday, June 21, 2026

ਅੰਮ੍ਰਿਤਸਰ ਖੇਤਰੀ ਸਰਸ ਮੇਲੇ ਦੀ ਮੇਜ਼ਬਾਨੀ ਲਈ ਤਿਆਰ – ਵਧੀਕ ਡਿਪਟੀ ਕਮਿਸ਼ਨਰ

17 ਰਾਜਾਂ ਦੇ 300 ਤੋਂ ਵੱਧ ਕਾਰੀਗਰ ਲਗਾਉਣਗੇ ਹੱਥ ਦੀਆਂ ਬਣੀਆਂ ਵਸਤਾਂ ਦੇ ਸਟਾਲ

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਸਥਾਨਕ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ।ਇਸ ਦੀ ਮੇਜ਼ਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ।ਸਰਸ ਮੇਲੇ ਦੀਆਂ ਤਿਆਰੀਆਂ ਕਰਵਾ ਰਹੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਮੇਲੇ ਵਿੱਚ 17 ਰਾਜਾਂ ਤੋਂ 300 ਤੋਂ ਵੱਧ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ ਆਪਣਾ ਹੱਥ ਕਿਰਤਾਂ ਨੂੰ ਵੇਚਣਗੇ।
ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਆਪਣੇ ਖਾਣ-ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਮੇਲਾ ਵੇਖਣ ਵਾਲੇ ਲੁਫ਼ਤ ਲੈ ਸਕਣਗੇ।ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉਚਾ ਚੁੱਕਣਾ ਹੈ।
ਮੂਧਲ ਨੇ ਦੱਸਿਆ ਕਿ 14 ਦਿਨ ਚੱਲਣ ਵਾਲੇ ਮੇਲੇ ਵਿੱਚ 5 ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਆਸ ਹੈ।ਰੋਜ਼ ਸ਼ਾਮ ਨੂੰ ਪ੍ਰਸਿੱਧ ਪੰਜਾਬੀ ਕਲਾਕਾਰ ਲੋਕਾਂ ਦੇ ਮਨੋਰੰਜ਼ਨ ਲਈ ਪਹੁੰਚ ਰਹੇ ਹਨ।ਜਿਨਾਂ ਵਾਸਤੇ ਕੋਈ ਵੱਖਰੀ ਟਿਕਟ ਨਹੀਂ ਹੋਵੇਗੀ, ਬਲਕਿ ਜੋ ਲੋਕ ਮੇਲਾ ਵੇਖਣ ਆਉਣਗੇ ਉਹ ਇਨਾਂ ਕਲਾਕਾਰਾਂ ਦੀ ਕਲਾ ਦਾ ਨਜ਼ਾਰਾ ਵੀ ਲੈ ਸਕਣਗੇ।
ਇਸ ਮੌਕੇ ਉਨਾਂ ਨਾਲ ਮੇਲੇ ਦੇ ਨੋਡਲ ਅਧਿਕਾਰੀ ਸ੍ਰੀਮਤੀ ਅਮਿਕਾ ਵਰਮਾ, ਪ੍ਰਭਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …