ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ 38 ਸਾਲ ਬੀਤ ਜਾਣ ਮਗਰੋਂ ਵੀ ਕੌਮ ਨੂੰ ਇਨਸਾਫ਼ ਨਹੀਂ ਮਿਲਿਆ।ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਾਂ ਕੀ ਮਿਲਣੀਆਂ ਸਨ, ਉਲਟਾ ਅੱਜ ਵੀ ਕਾਂਗਰਸ ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਵਿਚ ਵੱਡੇ ਅਹੁਦੇ ਦੇ ਕੇ ਨਿਵਾਜਣਾ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬਾਰ-ਬਾਰ ਧੋਖਾ ਹੋ ਰਿਹਾ ਹੈ ਅਤੇ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …