ਹਜ਼ੂਰ ਸਾਹਿਬ (ਨੰਦੇੜ), 3 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਦੂਸਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਦੱਖਣ ਦੀ ਸੰਗਤ ਖਾਲਸਾਈ ਜਾਹੋ ਜਲਾਲ ਨਾਲ ਸ਼ਮੂਲੀਅਤ ਕਰੇਗੀ।ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਨੇ ਬੁੱਢਾ ਦਲ ਵਲੋਂ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ ਸਮੇਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਵਲੋਂ 14 ਮਾਰਚ 2023 ਨੂੰ ਹੋਣ ਵਾਲੇ ਸ਼ਤਾਬਦੀ ਸਮਾਗਮ ਵਿੱਚ ਸਮੁੱਚਾ ਖਾਲਸਾ ਪੰਥ ਦੀਆਂ ਸਮੂਹ ਸਿੱਖ ਜਥੇਬੰਦੀਆਂ, ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ ਅਤੇ ਦੱਖਣ ਦੀ ਸੰਗਤ ਵੱਧ ਚੜ ਕੇ ਹਿੱਸਾ ਪਾਵੇ।ਉਨ੍ਹਾਂ ਕਿਹਾ ਕਿ ਦੱਖਣ ਦੀ ਸੰਗਤ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਪਾਵੇਗੀ।ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਨੇ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਚੜ੍ਹ ਕੇ ਸਹਿਯੋਗ ਦੇਣ ਦਾ ਬਾਬਾ ਬਲਬੀਰ ਸਿੰਘ ਨੂੰ ਭਰੋਸਾ ਦਿੱਤਾ।
ਇਸ ਸਮੇਂ ਨਿਹੰਗ ਮੁਖੀ ਨਾਲ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਭਾਈ ਰਾਮ ਸਿੰਘ ਗ੍ਰੰਥੀ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਇੰਦਰਪਾਲ ਸਿੰਘ ਫੌਜੀ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਵਾਲੇ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …