Friday, December 27, 2024

ਡੀ.ਏ.ਵੀ ਪਬਲਿਕ ਸਕੂਲ਼ ‘ਚ ਮਨਾਇਆ ਗਿਆ ਕੌਮੀ ਏਕਤਾ ਦਿਵਸ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਤੇ ਖਾਸ ਪ੍ਰਾਥਨਾ ਸਭਾ ਦਾ ਆਯੋਯਨ ਕੀਤਾ।ਭਾਈ ਪਟੇਲ ਭਾਰਤੀ ਗਣਤੰਤਰ ਦੇ ਮੁੱਖ ਨੇਤਾਵਾਂ ਵਿੱਚੋ ਇੱਕ ਸਨ, ਜਿ਼ੰਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈਂ।ਉਹਨਾਂ ਨੇ ਦੇਸ਼ ਨੂੰ ਸੰਯੁਕਤ ਭਾਰਤ ਬਣਾਉਣ ਲਈ ਅਣਥੱਕ ਮਿਹਨਤ ਕੀਤੀ।ਵਿਦਿਆਰਥੀਆਂ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਇਤਿਹਾਸ ਨੂੰ ਨਾਟਕੀ ਰੁਪ ‘ਚ ਦਰਸਾਇਆ, ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਹਿਣਸ਼ੀਲ ਧੀਰਜ਼ ਦਾ ਪ੍ਰਚਾਰ ਕਰਨ ਲਈ ਨਾਅਰੇ ਲਗਾਏ।ਵਿਦਿਆਰਥੀਆਂ ਦੁਆਰਾ ਪ੍ਰਣ ਲਿਆ ਗਿਆ ਕਿ ਉਹ ਦੇਸ਼ ਦੀ ਏਕਤਾ ਲਈ ਵਚਨਬੱਧ ਰਹਿਣਗੇ।ਵਿਜੀਲੈਂਸ ਜਾਗਰੂਕਤਾ ਸਪਤਾਹ ਮੌਕੇ ਇੱਕ ਅਧਿਆਪਕ ਨੇ ਸਮਾਜ ਵਿੱਚ ਚੱਲ ਰਹੀਆਂ ਬੁਰਾਈਆਂ ਪ੍ਰਤੀ ਆਪਣੀ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਪੰਜਾੁਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਮਹਾਨ ਆਤਮਾਵਾਂ ਨੂੰ ਯਾਦ ਰੱਖਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਮਹਾਨ ਨੇਤਾਵਾਂ ਦੇ ਨੈਤਿਕ ਗੁਣ ਧਾਰਨ ਕਰਨ ਤੇ ਉਹਨਾਂ ਦੇ ਦਿਖਾਏ ਰਸਤੇ ‘ਤੇ ਚੱਲਣ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …