Sunday, June 23, 2024

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 42ਵੀਆਂ ਤਿੰਨ ਰੋਜ਼ਾ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਤਿੰਨ ਦਿਨ ਚੱਲਣ ਵਾਲੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ।ਸ਼੍ਰੀ ਮਸਤੂਆਣਾ ਸਾਹਿਬ ਦੇ ਖੇਡ ਮੈਦਾਨ ਵਿੱਚ 42ਵੀਆਂ ਖੇਡਾਂ ਦੇ ਉਦਘਾਟਨ ਮੌਕੇ ਵਿਧਾਇਕਾ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਜਿਲ੍ਹਾ ਸਿੱਖਿਆ ਅਫ਼ਸਰ ਡਾ. ਕੁਲਤਰਨਜੀਤ ਸਿੰਘ ਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਵਿਨੋਦ ਹਾਂਡਾ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਇਹਨਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਸੰਗਰੂਰ ਜਿਲ੍ਹੇ ਦੇ ਸਾਰੇ ਸਿੱਖਿਆ ਬਲਾਕਾਂ ਵਿੱਚੋਂ ਜੇਤੂ ਬੱਚੇ ਭਾਗ ਲੈਣ ਲਈ ਪਹੁੰਚ ਰਹੇ ਹਨ ਅਤੇ ਉਹਨਾਂ ਲਈ ਜਿਲ੍ਹਾ ਖੇਡ ਕਮੇਟੀ ਅਧਿਆਪਕਾਂ ਵਲੋਂ ਪ੍ਰਬੰਧ ਮੁਕੰਮਲ ਕੀਤੇ ਗਏ ਹਨ।ਖਿਡਾਰੀਆਂ ਦੇ ਖੇਡਣ ਲਈ ਸਾਈਂ ਇੰਟਰਨੈਸ਼ਨਲ ਸਟੇਡੀਅਮ, ਪੁਲੀਸ ਲਾਈਨ ਸੰਗਰੂਰ ਅਤੇ ਅਕਾਲ ਕਾਲਜ ਸ਼੍ਰੀ ਮਸਤੂਆਣਾ ਸਾਹਿਬ ਵਿਖੇ ਵੱਖ-ਵੱਖ ਖੇਡ ਮੈਦਾਨ ਤਿਆਰ ਕਰਵਾਏ ਗਏ ਹਨ।ਇਸ ਖੇਡ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜਿਲ੍ਹੇ ਦੇ ਸਰੀਰਕ ਸਿੱਖਿਆ ਕਾਡਰ ਵਿਚੋਂ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ।
ਇਸ ਮੌਕੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਸ਼੍ਰੀ ਮਸਤੂਆਣਾ ਸਾਹਿਬ, ਜਿਲ੍ਹਾ ਸੰਗਰੂਰ ਦੇ 9 ਬਲਾਕਾਂ ਦੇ ਬੀ.ਪੀ.ਈ.ਓ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਖਿਡਾਰੀ ਹਾਜ਼ਰ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …