Monday, December 4, 2023

ਸਿਹਤ ਵਿਭਾਗ ਵਲੋਂ ਡੇਂਗੂ ਵਾਰਡਾਂ ਦੇ ਪ੍ਰਬੰਧਾਂ ਦਾ ਨਿਰੀਖਣ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਡੇਂਗੂ ਦੇ ਵੱਧ ਰਹੇ ਖਤਰੇ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਚ ਬਾਬਾ ਬਕਾਲਾ ਸਾਹਿਬ ਵਿਖੇ ਡੇਂਗੂ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਦੀ ਦੇਖਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਹਨਾਂ ਨੇ ਸਮੂਹ ਸਟਾਫ ਨੂੰ ਹਦਾਇਤਾਂ ਕੀਤੀਆਂ ਕਿ ਜਿਲੇ੍ਹ ਭਰ ਵਿਚ ਜਾਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਡੇਂਗੂ ਪ੍ਰਤੀ ਸਾਰੇ ਲੋਕਾਂ ਨੂੰ ਸੁਚੇਤ ਕੀਤਾ ਜਾਵੇ।ਸਿਵਲ ਸਰਜਨ ਨੇ ਕਿਹਾ ਕਿ ਡੇਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ਼ ਇਜ਼ਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜਿਸ ਦੇ ਲੱਛਣ ਤਜ਼ ਸਿਰ ਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂਖੂਨ ਵਗਣਾ ਆਦਿ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ’ਤੇ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫ੍ਰੀ ਚੈਕਅੱਪ ਅਤੇ ਇਲਾਜ਼ ਕਰਵਾਉਣ।ਉਹਨਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਵੇ।ਨਕਾਰਾ ਸਮਾਨ ਛੱਤ ‘ਤੇ ਸੁੱਟਣ ਦੀ ਬਜ਼ਾਏ ਨਸ਼ਟ ਜਾਂ ਕਬਾੜੀਏ ਨੁੰ ਦੇ ਦਿੱਤਾ ਜਾਵੇ।ਦਿਨ ਵੇਲੇ ਪੂਰੀ ਬਾਹਵਾਂ ਦੇ ਕੱਪੜੇ ਪਹਿਣੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।
ਇਸ ਮੋਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ, ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ. ਨੀਰਜ਼ ਭਾਟੀਆ, ਨੋਡਲ ਅਫਸਰ ਡਾ. ਨੀਰਜ਼, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰਾਮ ਮਹਿਤਾ, ਏ.ਐਮ.ਓ ਪਵਨ ਕੁਮਾਰ, ਐਸ.ਆਈ ਨਵਦੀਪ ਸਿੰਘ ਅਤੇ ਸਮੁਹ ਸਟਾਫ ਮੈਂਬਰ ਹਾਜ਼ਰ ਸਨ।

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …