ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਸ਼੍ਰੀ ਮੁਕਤਸਰ ਸਾਹਿਬ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਿਖੇ ਤਾਇਨਾਤ ਉਪ ਮੁੱਖ ਇੰਜੀਨੀਅਰ ਇੰਜੀ: ਸਤਿੰਦਰ ਸ਼ਰਮਾ ਨੂੰ ਤਰੱਕੀ ਦੇ ਕੇ ਮੁੱਖ ਇੰਜੀਨੀਅਰ ਟੈਕਨੀਕਲ ਆਡਿਟ ਐਂਡ ਇੰਸਪੈਕਸ਼ਨ ਪਟਿਆਲਾ ਨਿਯੁੱਕਤ ਕੀਤਾ ਗਿਆ ਹੈ।ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਇੰਜੀ. ਸਤਿੰਦਰ ਸ਼ਰਮਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਜਿਥੇ ਉਹਨਾਂ ਨੇ ਪੰਜਾਬ ਰਾਜ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …