Tuesday, April 30, 2024

ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਗਿੱਲ ਨੇ ਸੁਪਰਸੀਡਰ ਨਾਲ ਕਣਕ ਦੀ ਬਿਜ਼ਾਈ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਡਾ: ਦਲਜੀਤ ਸਿੰਘ ਗਿੱਲ ਨੇ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ।ਉਹਨਾਂ ਕਿਸਾਨਾਂ ਨੂੰ ਹਾੜੀ ਦੀ ਬਿਜ਼ਾਈ ਵਾਸਤੇ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਵਿਸ਼ਵਾਸ ਦਿਵਾਇਆ। ਉਹਨਾਂ ਇੰਨ-ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਵੰਡੀ ਜਾ ਰਹੀ ਖੇਤੀ ਮਸ਼ੀਨਰੀ ਦਾ ਜਾਇਜ਼ਾ ਲਿਆ ਅਤੇ ਵਿਭਾਗ ਵਲੋਂ ਪਰਾਲੀ ਦੀ ਸੰਭਾਲ ਲਈ ਚਲਾਈ ਜਾ ਰਹੀ ਜਨਚੇਤਨਾ ਮੁਹਿੰਮ ਤਹਿਤ ਸਕੂਲਾਂ ਵਿੱਚ ਕਰਵਾਏ ਜਾ ਰਹੇ ਵਿਦਿਆਰਥੀ ਡਿਬੇਟ/ਲੇਖ ਮੁਕਾਬਲਿਆਂ ਵਿੱਚ ਸ਼ਮੂਲੀਅਤ ਕੀਤੀ ਅਤੇ ਸੁਪਰਸੀਡਰ ਨਾਲ ਕੀਤੀ ਜਾ ਰਹੀ ਕਣਕ ਦੀ ਬਿਜਾਈ ਦੇ ਖੇਤਾਂ ਦਾ ਦੌਰਾ ਕੀਤਾ ਗਿਆ।ਉਹਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਆਤਮਾਂ, ਕੌਮੀ ਅੰਨ ਸੁਰੱਖਿਆ ਮਿਸ਼ਨ, ਫਸਲੀ ਵਿਭਿੰਨਤਾ ਪ੍ਰੋਗਰਾਮ, ਸੀ.ਆਰ.ਐਮ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਡਾ. ਗਿੱਲ ਨੇ ਖੇਤੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮੂਹ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਕਿਸਾਨ ਤੱਕ ਪਹੁੰਚਾਇਆ ਜਾਵੇ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਖੇਤਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਖੇਤੀਬਾੜੀ ਅਫਸਰ ਕ੍ਰਿਪਾਲ ਸਿੰਘ ਢਿੱਲੋਂ, ਰਮਨ ਕੁਮਾਰ, ਕੁਲਦੀਪ ਸਿੰਘ ਮੱਤੇਵਾਲ, ਤਜਿੰਦਰ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਅਮਰਜੀਤ ਸਿੰਘ ਬੱਲ, ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਪ੍ਰੀਤ ਸਿੰਘ ਔਲਖ, ਸਨਦੀਪ ਸਿੰਘ ਸੰਧੂ, ਪਰਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਬਾਠ, ਰਸ਼ਪਾਲ ਸਿੰਘ, ਹਰਜਿੰਦਰ ਸਿੰਘ, ਗੁਰਜੋਤ ਸਿੰਘ ਗਿੱਲ, ਅਮਰਦੀਪ ਸਿੰਘ, ਵਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਫੀਲਡ ਅਫਸਰ ਅੰਕੜਾ ਕੁਲਵੰਤ ਸਿੰਘ, ਪੀਡੀ ਆਤਮਾ ਸੁਖਚੈਨ ਸਿੰਘ ਆਦਿ ਹਾਜ਼ਰ ਸਨ।

 

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …