Tuesday, May 26, 2026

ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਕੀਤੇ ਜਾਣਗੇ ਮਜ਼ਬੂਤ -ਈ.ਟੀ.ਓ

ਅੰਮ੍ਰਿਤਸਰ 5 ਨਵੰਬਰ (ਸੁਖਬੀਰ ਸਿੰਘ) -ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਰਾਜ ਵਾਸੀਆ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਵਿਕਾਸ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਹਾਈ ਸਕੂਲਾਂ ਦੇ ਮੁਖੀਆ, ਜਿਲਾ ਸਿੱਖਿਆ ਅਧਿਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਅਤੇ ਬਲਾਕ ਸਿੱਖਿਆ ਅਫਸਰਾਂ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਮੀਟਿੰਗ ਕਰਨ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਹਲਕੇ ਦੇ ਜਿਨਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਮੁਰੰਮਤ ਦੀ ਜ਼ਰੂਰਤ ਹੈ, ਜਿਸ ਨੂੰ ਜਲਦੀ ਹੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਕੇ ਹੀ ਵਿਦਿਆਰਥੀ ਆਪਣਾ ਕੈਰੀਅਰ ਬਣਾ ਸਕਦੇ ਹਨ।ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਦੇਸ਼ ਦਾ ਭਵਿੱਖ ਤੁਹਾਡੇ ਹੱਥਾਂ ਵਿੱਚ ਹੈ ਅਤੇ ਤੁਸੀਂ ਹੀ ਦੇਸ਼ ਦੇ ਭਵਿੱਖ ਨੂੰ ਇੱਕ ਸਹੀ ਦਿਸ਼ਾ ਦੇ ਸਕਦੇ ਹੋ।ਉਨ੍ਹਾਂ ਕਿਹਾ ਕਿ ਅਧਿਆਪਕਾ ਦਾ ਮੁੱਢਲਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਸਹੀ ਢੰਗ ਨਾਲ ਸਿੱਖਿਆ ਦੇਣ ਅਤੇ ਉਨ੍ਹਾਂ ਵਿਚ ਅਨੁਸ਼ਾਸ਼ਨ ਪੈਦਾ ਕਰਨ।ਈ.ਟੀ.ਓ ਹਰਭਜਨ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ, ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੇਸ਼ ਸ਼ਰਮਾ, ਪ੍ਰਿੰਸੀਪਲ ਖੁਸ਼ਪਿੰਦਰ ਕੌਰ, ਸੂਬੇਦਾਰ ਸ਼ਨਾਖ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …