ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਵਿ ਉਚਾਰਨ ਅਤੇ ਹੋਰ ਧਾਰਮਿਕ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਮੁੱਖ ਮਹਿਮਾਨ ਅਜੀਤ ਸਿੰਘ ਬਸਰਾ ਆਨਰੇਰੀ ਸਕੱਤਰ ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਤੇ ਚਾਨਣਾ ਪਾਉਂਦੇ ਹੋਏ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛੱਕੋ ‘ਤੇ ਚੱਲਣ ਦੀ ਪ੍ਰੇਰਨਾ ਕੀਤੀ।
ਕਾਵਿ ਉਚਾਰਨ ਮੁਕਾਬਲੇ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਮਹਿਕ ਨੇ ਪਹਿਲਾ, ਨਵਇਆ ਮਹਾਜਨ ਨੇ ਦੂਜਾ, ਗੁਰਲੀਨ ਨੇ ਤੀਜਾ ਅਤੇ ਦਮਨਦੀਪ ਕੌਰ ਨੇ ਹੌਂਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ।ਹਾਜ਼ਰ ਮਹਿਮਾਨਾਂ ਨੇ ਪੰਜਾਬੀ ਅਤੇ ਕਲਾ ਅਧਿਆਪਕਾਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਗੁਰਪੁਰਬ ਦੀ ਵਧਾਈ ਦਿੱਤੀ।ਜੱਜਾਂ ਦੀ ਭੂਮਿਕਾ ਧਾਰਮਿਕ ਅਧਿਆਪਕਾਂ ਸ੍ਰੀਮਤੀ ਸੁਖਜੀਤ ਕੌਰ ਅਤੇ ਜਸਪਾਲ ਸਿੰਘ ਨੇ ਨਿਭਾਈ।ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।
ਇਸ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿੱਚ ਸੈਕੰਡਰੀ ਵਿੰਗ ਦੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …