ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੈਡਮ ਪ੍ਰਿਤਪਾਲ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਾਸ਼ੂ ਅਗਰਵਾਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਬੱਚਿਆਂ ਵਲੋਂ ਸ਼ਬਦ ਗਾਇਨ ਵੀ ਕੀਤਾ ਗਿਆ।
ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਕੋਡੀਨੇਟਰ ਸੁਖਜਿੰਦਰ ਕੌਰ, ਅਮਨਦੀਪ, ਵੰਦਨਾ, ਰਮਨਦੀਪ, ਇਸ਼ਾ, ਸਿਮਰਨ, ਮਨਜੀਤ, ਅਲਕਾ, ਨਵਨੀਤ, ਮਨਦੀਪ, ਮਨਪ੍ਰੀਤ, ਕਮਲਜੀਤ, ਪ੍ਰਿਤਪਾਲ, ਕੁਲਦੀਪ, ਕੰਚਨ ਤੇ ਪ੍ਰਿਅੰਕਾ ਆਦਿ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …