Friday, June 21, 2024

ਅੰਮ੍ਰਿਤਸਰ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਇਸ਼ਨਾਨ `ਚ ਹੋਈ ਪ੍ਰਵਾਨ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਸੰਪਰਦਾ ਦੇ ਮੁੱਖੀ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਵਲੋਂ ਅੰਮ੍ਰਿਤਸਰ ਦੇ ਪੰਜ ਸਰੋਵਰਾਂ (ਸ੍ਰੀ ਸੰਤੋਖਸਰ ਸਾਹਿਬ, ਸ੍ਰੀ ਰਾਮਸਰ ਸਾਹਿਬ, ਸ੍ਰੀ ਬਿਬੇਕਸਰ ਸਾਹਿਬ, ਸ੍ਰੀ ਕੌਲਸਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਜਲ ਦੀ ਗਾਗਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਲਾਨਾ ਤਖ਼ਤ ਇਸ਼ਨਾਨ `ਚ ਮਰਿਆਦਾ ਨਾਲ ਪ੍ਰਵਾਨ ਹੋਈ ਹੈ।ਗੁ: ਨਗੀਨਾ ਘਾਟ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਮਜੀਤ ਸਿੰਘ ਵਲੋਂ ਅਰਦਾਸ ਕਰਕੇ ਪ੍ਰੋ: ਬਾਬਾ ਰੰਧਾਵਾ ਅਤੇ ਗਾਗਰੀ ਜਥੇ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਇਸ਼਼ਨਾਨ ਲਈ ਰਵਾਨਾ ਕੀਤਾ।ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਤਖ਼ਤ ਸਾਹਿਬ ਵਿਖੇ ਪਹੁੰਚੀ ਗਾਗਰ ਦਾ ਸੁਆਗਤ ਤਖ਼ਤ ਸਾਹਿਬ ਬੋਰਡ ਦੇ ਸੈਕਟਰੀ ਰਵਿੰਦਰ ਸਿੰਘ ਬੁੰਗਈ, ਸੁਪਰਡੈਂਟ ਥਾਨ ਸਿੰਘ, ਅਮਰੀਕ ਸਿੰਘ ਅਤੇ ਭਾਈ ਚਿਰਾਗੀਆ ਆਦਿ ਅਧਿਕਾਰੀਆੰ ਵਲੋਂ ਕੀਤਾ ਗਿਆ ।ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਨੇ ਦੱਸਿਆ ਕਿ ਗਾਗਰ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਕਸ਼ਮੀਰ ਸਿੰਘ, ਸਹਾਇਕ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਦੇ ਕਰ ਕਮਲਾਂ ਰਾਹੀਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਭੇਟ ਕੀਤੀ ਗਈ, ਜਿਨ੍ਹਾਂ ਵਲੋਂ ਗਾਗਰ ਦੇ ਜਲ ਨੂੰ ਤਖ਼ਤ ਸਾਹਿਬ ਦੇ ਇਸ਼ਨਾਨ ਦੀ ਸੇਵਾ ਵਿਚ ਲਾਇਆ ਗਿਆ।
ਗਾਗਰ ਦੀ ਸੇਵਾ ਵਿੱਚ ਬਾਬਾ ਮੋਰ ਸਿੰਘ, ਬਾਬਾ ਸੁਬੇਗ ਸਿੰਘ, ਭਾਈ ਅਜਮੇਰ ਸਿੰਘ ਭੈਲ, ਭਾਈ ਸੰਤਾ ਸਿੰਘ, ਬਾਬਾ ਬਲਵਿੰਦਰ ਸਿੰਘ ਜਲੰਧਰ, ਬਾਬਾ ਯਾਦਵਿੰਦਰ ਸਿੰਘ ਪਟਿਆਲਾ, ਭਾਈ ਦਿਲਬਾਗ ਸਿੰਘ ਰਟੌਲ, ਭਾਈ ਕਰਮ ਸਿੰਘ ਬਨੂੜ ਤੇ ਹੋਰ ਬੇਅੰਤ ਸੰਗਤਾਂ ਸ਼ਾਮਲ ਸਨ।
ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਕਾਰ ਸੇਵਾ ਲੰਗਰ ਬਾਬਾ ਨਿਧਾਨ ਸਿੰਘ ਵਾਲੇ ਮਹਾਂਪੁਰਸ਼ਾਂ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਵਲੋਂ ਸਿਰੋਪਾਓ ਪਾ ਕੇ ਕੇ ਸਨਮਾਨਿਤ ਕੀਤਾ ਗਿਆ।

 

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …