ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ।ਜਿਸ
ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।ਸਾਫਟ ਸਕਿੱਲ ਟ੍ਰੇਨਿੰਗ ਦੇ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਆ ਕੇ ਗੌਰਵ ਕੁਮਾਰ (ਕੈਰੀਅਰ ਕੌੰਸਲਰ) ਨੂੰ ਮਿਲ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ ਫਿਰ ਆਨਲਾਈਨ ਇਸ ਲਿੰਕ ਤੇ https://tinyurl.com/2vh7fwny ਰਜਿਸਟ੍ਰੇਸ਼ਨ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media