ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ
ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।
ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਕਰਮ ਕਾਂਡਾਂ, ਜਾਤ ਪਾਤ, ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਚੋਂ ਕੱਢਣ ਲਈ ਆਪਣੇ ਜੀਵਨ ’ਚ ਚਾਰ ਉਦਾਸੀਆਂ ਕਰਦਿਆਂ ਸਮੂਹ ਜਗਤ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ।ਉਨ੍ਹਾਂ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ’ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪ੍ਰੇਰਿਆ।
ਨਗਰ ਕੀਰਤਨ ਵਿੱਚ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 20 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਨਗਰ ਕੀਰਤਨ ’ਚ ਹਾਜ਼ਰੀ ਲਵਾਈ ਅਤੇ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਦੇ ਜੈਕਾਰੇ ਗੂੰਜਾਏ।ਨਗਰ ਕੀਰਤਨ ਖਾਲਸਾ ਕਾਲਜ ਤੋਂ ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪੁੱਜਾ।ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜ਼ਰ ਸਤਨਾਮ ਸਿੰਘ ਮਾਗਾਂਸਰਾਏ, ਸਿੰਘ ਸਾਹਿਬ ਗਿਆਨੀ ਗੁਰਮਹਿੰਦਰ ਸਿੰਘ (ਗ੍ਰੰਥੀ ਸ੍ਰੀ ਦਰਬਾਰ ਸਾਹਿਬ), ਐਡੀਸ਼ਨਲ ਮੈਨੇਜ਼ਰ ਨਿਸ਼ਾਨ ਸਿੰਘ, ਸੁਖਰਾਜ ਸਿੰਘ, ਸੂਚਨਾ ਵਿਭਾਗ ਤੋਂ ਜਸਵਿੰਦਰ ਸਿੰਘ ਜੱਸੀ, ਰਣਧੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵਲੋਂ ਛੀਨਾ ਸਮੇਤ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਪਰਮਜੀਤ ਸਿੰਘ ਬੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸਿਰੋਪਾਓ ਭੇਟ ਕੀਤੇ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ’ਚ ਸਾਫ਼-ਸਫ਼ਾਈ ਦੀ ਵਿਵਸਥਾ ਕਾਲਜ ਵਿਦਿਆਰਥੀਆਂ ਨੇ ਬਾਖੂਬੀ ਨਿਭਾਈ।ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਡਾ. ਸੁਰਿੰਦਰਪਾਲ ਕੌਰ ਢਿੱਲੋਂ, ਡਾ. ਆਰ.ਕੇ ਧਵਨ, ਡਾਇਰੈਕਟਰ ਡਾ. ਮੰਜ਼ੂ ਬਾਲਾ, ਡਾ. ਕਮਲਜੀਤ ਕੌਰ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ ਕਮ ਪ੍ਰਿੰਸੀਪਲ: ਡਾ. ਜਸਪਾਲ ਸਿੰਘ, ਡਾ. ਸੁਰਿੰਦਰ ਕੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰ: ਨਾਨਕ ਸਿੰਘ, ਪ੍ਰਿੰ: ਕਵਲਜੀਤ ਸਿੰਘ, ਪ੍ਰਿੰ: ਐਸ. ਕੇ. ਨਾਗਪਾਲ, ਪ੍ਰਿੰ: ਏ.ਐਸ ਗਿੱਲ, ਪ੍ਰਿੰ: ਪੁਨੀਤ ਕੌਰ ਨਾਗਪਾਲ, ਪ੍ਰਿੰ: ਨਿਰਮਲਜੀਤ ਕੌਰ, ਪ੍ਰਿੰ: ਗੁਰਿੰਦਰਜੀਤ ਕੌਰ, ਸਾਰਾਗੜ੍ਹੀ ਫ਼ਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ, ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂਹ ਕਾਲਜ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media