Monday, September 16, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਪ੍ਰਕਾਸ਼ ਪੁਰਬ ਦੀ ਵਧਾਈ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ।ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ।ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …