ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ, ਗੁਰਮੀਤ ਸਿੰਘ ਬੂਹ, ਸਤਪਾਲ ਸਿੰਘ ਤਲਵੰਡੀ ਭਾਈ, ਦਰਸ਼ਨ ਸਿੰਘ ਸ਼ੇਰਖਾਂ, ਕੌਰ ਸਿੰਘ, ਜਥੇਦਾਰ ਗੁਰਲਾਲ ਸਿੰਘ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਆ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਮਾਸਟਰ ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਨਿਰਵੈਲ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ ਹਰਿਆਣਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।