ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ ਜਸਬੀਰ ਸਿੰਘ ਸੰਧੂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੀ ਵਾਰਡ ਨੰਬਰ 76 ‘ਚ ਪੈਂਦੇ ਇਲਾਕੇ ਕਬੀਰ ਪਾਰਕ ਅਤੇ ਸਤਿਗੁਰੂ ਰਾਮ ਸਿੰਘ ਕਾਲੋਨੀ ਵਿਖੇ ਹੈਂਡਬੋਰ ਟਿਊਬਵੈਲਾਂ ਦਾ ਸਾਂਝੇ ਤੌਰ ‘ਤੇ ਉਦਘਾਟਨ ਕੀਤਾ ਗਿਆ।ਇਹ ਹੈਂਡਬੋਰ ਟਿਊਬਵੈਲ ਨਗਰ ਨਿਗਮ ਵਲੋਂ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਹਨ ਜਿਸ ਨਾਲ ਉਕਤ ਇਲਾਕਿਆਂ ਦੇ ਵਸਨੀਕਾਂ ਦੀ ਮੰਗ ਅਨੁਸਾਰ ਸਵੱਛ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।ਮੇਅਰ ਅਤੇ ਵਿਧਾਇਕ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਇਦੇ ਕੀਤੇ ਸਨ ਉਹਨਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਲਾਕਾ ਨਿਵਾਸੀਆਂ ਵਲੋਂ ਨਗਰ ਨਿਗਮ ਨਾਲ ਸਬੰਧਤ ਹੋਰ ਜੋ ਵੀ ਵਿਕਾਸ ਦੇ ਕੰਮ ਹੋਣਗੇ ਉਹਨਾਂ ਨੂੰ ਹਰ ਹਾਲਤ ਵਿਚ ਨੇਪੜੇ ਚਾੜਿਆ ਜਾਵੇਗਾ।ਜਿਸ ਵਾਸਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀ ਨੂੰ ਸਾਫ਼-ਸਥਰਾ ਅਤੇ ਹਰਾ ਭਰਾ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ।
ਇਸ ਪ੍ਰੋਗਰਾਮ ਵਿੱਚ ਕੌਂਸਲਰ ਸੁਖਦੇਵ ਸਿੰਘ ਚਾਹਲ, ਸੁਖਬੀਰ ਸਿੰਘ ਸੋਨੀ, ਦਵਿੰਦਰ ਪਹਿਲਵਾਨ ਤੋਂ ਇਲਾਵਾ ਵਨੀਤ ਗੁਲਾਟੀ, ਦਵਿੰਦਰ ਸਿੰਘ, ਗੁਰਦੇਵ ਸਿੰਘ, ਸੰਦੀਪ ਕੁਮਾਰ, ਮੰਗਲ ਸ਼ਰਮਾ, ਜੋਗਿੰਦਰ ਸਿੰਘ, ਕਸ਼ਮੀਰ ਸਿੰਘ, ਕਾਰਜਕਾਰੀ ਇੰਜੀਨੀਅਰ ਮਨਜੀਤ ਸਿੰਘ, ਜੇ.ਈ ਸਰਦੂਲ ਸਿੰਘ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …