ਸੰਗਰੂਰ, 8 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਦਿਹਾੜਾ
ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਕੀਤਾ ਗਿਆ।ਇਸ ਉਪਰੰਤ ਗੁਰੂ ਸਾਹਿਬ ਜੀ ਦੇ ਜੀਵਨ ‘ਤੇ ਅਧਾਰਿਤ ਪ੍ਰਤੀਯੋਗਿਤਾ ਕਰਵਾਈ ਗਈ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਉਪਦੇਸ਼ਾਂ ਬਾਰੇ ਚਾਨਣਾ ਪਾਇਆ।ਉਹਨਾਂ ਨੇ ਬੱਚਿਆਂ ਅਤੇ ਸਟਾਫ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਰਹੇ।
Check Also
ਸ਼ੇਰ ਸ਼ਾਹ ਸੂਰੀ ਰੋਡ ਵਿਖੇ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਸਮਾਪਤ – ਵਿਧਾਇਕ ਸੰਧੂ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ …
Punjab Post Daily Online Newspaper & Print Media