Sunday, April 26, 2026

ਸਾਰਸ ਮੇਲੇ ‘ਚ ਪ੍ਰਸਿੱਧ ਪੰਜਾਬੀ ਗਾਇਕ ਬੰਨ੍ਹ ਰਹੇ ਨੇ ਸਮਾਂ – ਵਧੀਕ ਡਿਪਟੀ ਕਮਿਸ਼ਨਰ

ਅੱਜ ਸ਼ਾਮੀ ਗਾਇਕਾ ਸੁਪਨੰਦਨ ਕੌਰ ਪੇਸ਼ ਕਰੇਗੀ ਆਪਣੀ ਕਲਾ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਦੁਸ਼ਹਿਰਾ ਗਰਾਊਡ ਰਣਜੀਤ ਐਵੀਨਿਊ ਵਿਖੇ 4 ਨਵੰਬਰ ਤੋ ਸ਼ੁਰੂ ਹੋਏ ਸਾਰਸ ਮੇਲੇ ਨੂੰ ਵੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਹਨ ਅਤੇ ਖਰੀਦਦਾਰੀ ਵੀ ਕਰ ਰਹੇ ਹਨ।ਇਸ ਮੇਲੇ ਵਿਚ ਰੋਜ਼ਾਨਾ ਸ਼ਾਮ ਨੂੰ ਪੰਜਾਬ ਦੇ ਪ੍ਰਸਿੱਧ ਗਾਇਕਾਂ ਵਲੋ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹਿਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸਨਰ ਰਣਧੀਰ ਸਿੰਘ ਮੂਧਲ ਨੇ ਦੱਸਿਆ ਕਿ 17 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਖਾਣ-ਪੀਣ ਦੇ ਸ਼ੋਕ ਲੋਕਾਂ ਲਈ ਵੱਖ-ਵੱਖ ਖਾਣਿਆਂ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵੀ ਲਗਾਏ ਗਏ ਹਨ। ਉਨਾਂ੍ਹ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ੍ਹ ਦਾ ਜੀਵਨ ਪੱਧਰ ਉਚਾ ਚੁੱਕਣਾ ਹੈ।ਉਨ੍ਹਾਂ ਕਿਹਾ ਕਿ ਇਸ ਮੇਲੇ ‘ਚ 300 ਦੇ ਕਰੀਬ ਸਟਾਲ ਲਗਾਏ ਗਏ ਹਨ।ਮੂਧਲ ਨੇ ਦੱਸਿਆ ਕਿ ਮੇਲੇ ਦੋਰਾਨ ਇੱਕ ਵੱਖਰੀ ਸਭਿਆਚਾਰਕ ਸਟਜ਼ ਵੀ ਲਗਾਈ ਗਈ ਹੈ, ਜਿਥੇ ਸਕੂਲੀ ਬੱਚੇ ਰੋਜ਼ਾਨਾ ਆਪਣੀ ਪੇਸ਼ਕਾਰੀ ਦਿੰਦੇ ਹਨ।ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕਾ ਸੁਪਨੰਦਨ ਤੇ 10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਵਲੋ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …