Saturday, December 21, 2024

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਨਾਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਅਥਾਹ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀਆਂ ਤੇ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਸਿੱਖ ਸੰਗਤਾਂ ਵਲੋਂ ਸ਼ਾਮ ਨੂੰ ਧਾਰਮਿਕ ਅਸਥਾਨਾਂ ਅਤੇ ਘਰਾਂ ਵਿੱਚ ਦੀਵੇ ਅਤੇ ਮੋਮਬੱਤੀਆਂ ਜਗਾਈਆਂ ਗਈਆਂ ਅਤੇ ਰੰਗ ਬਰੰਗੀਆਂ ਰੋਸ਼ਨੀਆਂ ਕਰਕੇ ਆਤਿਸ਼ਬਾਜ਼ੀ ਵੀ ਚਲਾਈ ਗਈ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਦੂਰੋਂ ਨੇੜਿਓਂ ਆਈਆਂ ਸੰਗਤਾਂ ਦਰਸ਼ਨ ਇਸ਼ਨਾਨ ਕਰਕੇ ਗੁਰੂ ਮਹਾਰਾਜ ਦੀਆਂ ਬਖਸ਼ਿਸ਼ਾਂ ਦੀਆਂ ਪਾਤਰ ਬਣੀਆਂ।ਸ਼ਾਮ ਸਮੇਂ ਕੀਤੀ ਗਈ ਅਲੌੋਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣਯੋਗ ਸੀ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …