ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਦੂਸਰੀ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ।1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲ.ਐਲ.ਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ।ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ।ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ।ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ।ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ।ਐਡਵੋਕੇਟ ਧਾਮੀ ਦੇ ਮੁੱਖ ਸਕੱਤਰ ਅਤੇ ਪ੍ਰਧਾਨ ਹੁੰਦਿਆਂ ਸ਼੍ਰੋਮਣੀ ਕਮੇਟੀ, ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …