ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ)- ਸਥਾਨਕ ਗੁਰੂ ਨਾਨਕ ਕਲੋਨੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ 553ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸੇਸ਼ ਗੁਰਮਤਿ ਸਮਾਗਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਕਰਵਾਇਆ ਗਿਆ।ਕੁਲਵੰਤ ਸਿੰਘ ਨਾਗਰੀ ਜ਼ੋਨ ਸਕੱਤਰ ਅਤੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਪਾਠ ਨਾਲ ਡਾ. ਸੁਰਜੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਸਮਾਗਮ ਵਿੱਚ ਸ਼ਾਮਿਲ ਹੋਏ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਸੁਰਿੰਦਰ ਪਾਲ ਸਿੰਘ ਸਿਦਕੀ ਤੇ ਮਨਦੀਪ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ, ਜਦੋਂ ਕਿ ਹਰਭਜਨ ਸਿੰਘ ਭੱਟੀ ਨੇ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਦੀ ਰੌਸ਼ਨੀ ‘ਚ ਵੱਖ ਵੱਖ ਸਾਖੀਆਂ ਦੁਆਰਾ ਮਿਲਦੀਆਂ ਪੇ੍ਰਨਾਵਾਂ ਬਾਰੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।
ਅਜਮੇਰ ਸਿੰਘ ਡਿਪਟੀ ਡਾਇਰੈਕਟਰ ਬੇਬੇ ਨਾਨਕੀ ਸਿਲਾਈ ਕੇੰਦਰ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਡੀ.ਸੀ.ਆਫਿਸ, ਸੁਰਿੰਦਰ ਸਿੰਘ ਸੋਢੀ, ਤੀਰਥ ਸਿੰਘ, ਹਰਕੀਰਤ ਕੌਰ, ਹਰਦੀਪ ਸਿੰਘ, ਅਮਨਪ੍ਰੀਤ ਕੌਰ ਨੇ ਵੱਖ ਵੱਖ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ।ਸਹਿਯੋਗੀਆਂ ਨੂੰ ਸਟੱਡੀ ਸਰਕਲ ਵਲੋਂ ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਭਜਨ ਸਿੰਘ, ਹਰਵਿੰਦਰ ਕੌਰ ਸਕੱਤਰ ਜ਼ੋਨ ਇਸਤਰੀ ਕੌਂਸਲ, ਅਮਨਦੀਪ ਕੌਰ, ਨਛੱਤਰ ਸਿੰਘ ਜੱਸੀ ਆਦਿ ਨੇ ਸਨਮਾਨਿਤ ਕੀਤਾ।
ਸਮਾਗਮ ਵਿੱਚ ਗੁਰਪਾਲ ਸਿੰਘ ਗਿੱਲ ਸਰਪ੍ਰਸਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ, ਮਹਿੰਦਰ ਸਿੰਘ ਢੀਂਡਸਾ, ਜੋਗਿੰਦਰ ਸਿੰਘ, ਮਲਵਿੰਦਰ ਸਿੰਘ, ਮਨਦੀਪ ਸਿੰਘ, ਸਤਵੰਤ ਕੌਰ, ਖੁਸ਼ਪ੍ਰੀਤ ਕੌਰ, ਤੇਗਨੂਰ ਕੌਰ, ਮਨਜਿੰਦਰ ਕੌਰ, ਜੈਸਮੀਨ ਕੌਰ ਸਮੇਤ ਕਲੋਨੀ ਅਤੇ ਸ਼ਹਿਰ ਦੇ ਪਤਵੰਤੇ ਸੱਜਣਾ ਨੇ ਸ਼ਮੂਲੀਅਤ ਕੀਤੀ।ਕੁਲਵੰਤ ਸਿੰਘ ਨਾਗਰੀ ਨੇ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …