10 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ
ਅੰਮ੍ਰਿਤਸਰ 9 ਨਵੰਬਰ (ਸੁਖਬੀਰ ਸਿੰਘ) – ਦੁਸ਼ਹਿਰਾ ਗਰਾਊਡ ਰਣਜੀਤ ਐਵੀਨਿਊ ਵਿਖੇ 4 ਨਵੰਬਰ ਤੋ ਸ਼ੁਰੂ ਹੋਏ ਸਾਰਸ ਮੇਲੇ ਵਿੱਚ 10 ਨਵੰਬਰ ਨੂੰ ਪ੍ਰਸਿੱਧ
ਪੰਜਾਬੀ ਗਾਇਕ ਮਾਸ਼ਾ ਅਲੀ ਕਰਨਗੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵਿਸ਼ੇਸ਼ ਤੌਰ ਤੇ ਮੇਲੇ ਵੇਖਣ ਲਈ ਪੁੱਜੇ ਅਤੇ ਵੱਖ-ਵੱਖ ਸਟਾਲਾਂ ਦਾ ਨਿਰੀਖੱਣ ਕੀਤਾ ਅਤੇ ਸਟਾਲ ਲਗਾਉਣ ਵਾਲੇ ਵਪਾਰੀਆਂ ਨਾਲ ਗੱਲਬਾਤ ਵੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸਨਰ ਰਣਧੀਰ ਸਿੰਘ ਮੂਧਲ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਆਏ ਵਪਾਰੀ ਕਾਫ਼ੀ ਉਤਸ਼ਾਹਿਤ ਹਨ ਅਤੇ ਦਿਨ ਪ੍ਰਤੀ ਦਿਨ ਲੋਕਾਂ ਦੀ ਰੌਣਕ ਮੇਲੇ ਵਿਚ ਕਾਫ਼ੀ ਵੱਧ ਰਹੀ ਹੈ ਅਤੇ ਲੋਕ ਕਾਫ਼ੀ ਖਰੀਦਦਾਰੀ ਕਰ ਰਹੇ ਹਨ।ਬੀਤੀ ਸ਼ਾਮ ਪੰਜਾਬੀ ਗਾਇਕ ਫਿਰੋਜ ਖਾਨ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਕੇ ਮੇਲੇ ਵਿਚ ਹਾਜ਼ਰ ਲੋਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਉਨਾਂ ਦੱਸਿਆ ਕਿ ਇਸ ਮੌਕੇ ਜਿਲ੍ਹਾ ਅਧਿਕਾਰੀਆਂ ਦੇ ਨਾਲ ਨਾਲ ਮੇਲਾ ਵੇਖਣ ਆਏ ਲੋਕਾਂ ਨੇ ਕਾਫ਼ੀ ਆਨੰਦ ਮਾਣਿਆ।
17 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਖਾਣ-ਪੀਣ ਦੇ ਸ਼ੋਕ ਲੋਕਾਂ ਲਈ ਵੱਖ-ਵੱਖ ਖਾਣੇ ਦੇ ਸਟਾਲ ਤੇ ਬੱਚਿਆਂ ਲਈ ਝੂਲੇ ਵੀ ਲਗਾਏ ਗਏ ਹਨ।ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ੍ਹ ਦਾ ਜੀਵਨ ਪੱਧਰ ਉਚਾ ਚੁੱਕਣਾ ਹੈ।ਉਨਾਂ੍ਹ ਦੱਸਿਆ ਕਿ ਇਸ ਮੇਲੇ ਵਿਚ ਕਰੀਬ 300 ਸਟਾਲ ਲਗਾਏ ਗਏ ਹਨ।
ਮੂਧਲ ਨੇ ਦੱਸਿਆ ਕਿ ਮੇਲੇ ਦੋਰਾਨ ਵੱਖਰੀ ਸਭਿਆਚਾਰਕ ਸਟੇਜ ਵੀ ਲਗਾਈ ਗਈ ਹੈ, ਜਿਥੇ ਰੋਜ਼ਾਨਾਂ ਸਕੂਲੀ ਬੱਚੇ ਆਪਣੀ ਪੇਸ਼ਕਾਰੀ ਦਿੰਦੇ ਹਨ ਅਤੇ ਸ਼ਾਮ ਵੇਲੇ ਪ੍ਰਸਿੱਧ ਪੰਜਾਬੀ ਗਾਇਕਾਂ ਵਲੋ ਆਪਣੀ ਪੇਸ਼ਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਪ੍ਰਸਿੱਧ ਪੰਜਾਬੀ ਗਾਇਕ ਅਮਰ ਸੰਧੂ ਵਲੋ ਆਪਣੀ ਪੇਸਕਾਰੀ ਦਿੱਤੀ ਜਾਵੇਗੀ।
Punjab Post Daily Online Newspaper & Print Media