Monday, September 9, 2024

ਖ਼ਾਲਸਾ ਕਾਲਜ ਯੂਥ ਫ਼ੈਸਟੀਵਲ ਦੀ ਓਵਰਆਲ ਚੈਂਪੀਅਨਸ਼ਿਪ ’ਤੇ ਕਾਬਜ਼

ਛੀਨਾ ਨੇ ਡਾ. ਮਹਿਲ ਸਿੰਘ ਨੂੰ ਦਿੱਤੀ ਮੁਬਾਰਕਬਾਦ ਤੇ ਵਿਦਿਆਰਥੀਆਂ ਨੂੰ ਸਲਾਹਿਆ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੋਨਲ ਯੂਥ ਫੈਸਟੀਵਲ-2022 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਟਰਾਫੀ ’ਤੇ ਆਪਣਾ ਕਬਜ਼ਾ ਕੀਤਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਿੱਤੀ ਹੋਈ ਟਰਾਫ਼ੀ ਸਮੇਤ ਪੁੱਜੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਡੀਨ, ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਪ੍ਰੋ, ਦਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੁਆਰਾ ਮੁਕਾਬਲੇ ’ਚ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕੀਤੀ।ਛੀਨਾ ਨੇ ਕਿਹਾ ਕਿ ਡਾ. ਮਹਿਲ ਸਿੰਘ ਦੀ ਦੇਖ-ਰੇਖ ’ਚ ਕਾਲਜ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਉਨ੍ਹਾਂ ਵਿਭਾਗ ਮੁਖੀ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਅਭਿਆਸ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੇ 35 ਈਵੈਂਟਸ ’ਚ ਹਿੱਸਾ ਲੈ ਕੇ ਉਨ੍ਹਾਂ ਨੇ ਸਰਵੋਤਮ ਡਾਂਸਰ, ਐਕਟਰ ਅਤੇ ਇੰਸਟਰੂਮੈਂਟਲਿਸਟ ਐਵਾਰਡ ਦੇ ਨਾਲ 14 ਪਹਿਲੇ, 10 ਦੂਜੇ ਅਤੇ 7 ਤੀਜੇ ਸਥਾਨ ਹਾਸਲ ਕੀਤੇ ਹਨ।ਉਨ੍ਹਾਂ ਨੇ ਇਸ ਇਤਿਹਾਸਕ ਜਿੱਤ ਦਾ ਸਿਹਰਾ ਵਿਦਿਆਰਥੀਆਂ ਸਿਰ ਬੰਨ੍ਹਦਿਆਂ ਕਿਹਾ ਕਿ ਅਜਿਹੀ ਸਫਲਤਾ ਪਿਛੇ ਕੌਂਸਲ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਤੇ ਛੀਨਾ ਦੀ ਦੂਰ-ਅੰਦੇਸ਼ੀ ਸੋਚ ਤੇ ਅਗਵਾਈ ਹੈ।

Check Also

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …