Friday, February 23, 2024

ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਇੰਡੀਅਨ ਰੈਡ ਕਰਾਸ ਸੁਸਾਇਟੀ ਜਿਲ੍ਹਾ ਬਾਲ ਭਲਾਈ ਕੌਂਸਲ ਸੰਗਰੂਰ ਵਲੋਂ ਇੰਟਰਨੈਸ਼ਨਲ ਕੈਂਬਰੇਜ਼ ਸਕੂਲ ਸੁਨਾਮ ਰੋਡ ਸੰਗਰੂਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਗਏ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀ ਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ। ਇਸ ਤੋਂ ਇਲਾਵਾ ਲੋਕ ਨਾਚ ਭੰਗੜਾ, ਕਵਿਤਾ ਮੁਕਾਬਲੇ ਵੀ ਖਿੱਚ ਦਾ ਕੇਂਦਰ ਬਣੇ।ਜਿਸ ਵਿੱਚ ਪਹਿਲੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਕ੍ਰਿਸ਼ਨ ਕੁਮਾਰ ਮਿੱਤਲ ਨੇ ਦੱਸਿਆ ਕਿ ਜਿਹੜੇ ਬੱਚਿਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ ਉਹ 1ਿ6 ਨਵੰਬਰ ਨੂੰ ਰਾਜ ਪੱਧਰੀ ਸਮਾਗਮ ਵਿੱਚ ਭਾਗ ਲੈ ਸਕਣਗੇ।
ਜਿਲ੍ਹਾ ਸਿੱਖਿਆ ਅਫਸਰ ਕੁਲਤਰਨਜੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਨੋਡਲ ਅਫ਼ਸਰ ਕਿਰਨ ਬਾਲਾ, ਰਜਿੰਦਰ ਵਰਮਾ, ਕ੍ਰਿਸ਼ਨ ਕੁਮਾਰ ਮਿੱਤਲ ਸਕੱਤਰ ਜਿ਼ਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸ਼ਿਵ ਆਰਿਆ ਚੇਅਰਮੈਨ ਇੰਟਰਨੈਸ਼ਨਲ ਕੈਂਬਰੇਜ਼਼ ਸਕੂਲ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਸ਼ਾਂਤੀ ਦਿਹਾੜਾ 2024

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਪਣੇ ਆਪ ਦੀ ਤਬਦੀਲੀ ਜਰੂਰੀ ਹੈ ਜੇਕਰ ਅਸੀਂ …