ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਲੁਧਿਆਣਾ ਵਿੱਚ ਹੋਏ ਕੁਕਰਮ ਦੇ ਬਾਅਦ ਲੜਕੀ ਨੂੰ ਜਲਾਉਣ ਦੇ ਮਾਮਲੇ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਸੁਰਿੰਦਰ ਪਾਲ ਸਿੰਘ ਸੀਬੀਆ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ ।ਜਿਲਾ ਕਾਂਗਰਸ ਕਮੇਟੀ ਦੇਹਾਤੀ ਦਫ਼ਤਰ ਵਿੱਚ ਮਾਸਿਕ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸੀਬੀਆ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੰਨਾਂ ਦੇ ਕੋਲ ਗ੍ਰਹਿ ਮੰਤਰਾਲਾ ਹੈ, ਦੇ ਬਾਵਜੂਦ ਪੰਜਾਬ ਵਿੱਚ ਮਾਂ, ਬੇਟੀਆ, ਬਹੂਆਂ, ਹੁਣ ਸੁਰੱਖਿਅਤ ਨਹੀਂ ਹਨ ਅਤੇ ਪੰਜਾਬ ਵਿੱਚ ਕਨੂੰਨ ਵਿਵਸਥਾ ਦੀ ਹਾਲਤ ਇਸ ਪ੍ਰਕਾਰ ਚਰਮਰਾ ਚੁੱਕੀ ਹੈ ।ਉਨ੍ਹਾਂ ਨੇ ਕਿਹਾ ਕਿ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ, ਅਜਿਹੀ ਸਰਕਾਰ ਨੂੰ ਕੋਈ ਹੱਕ ਨਹੀਂ ਕਿ ਉਹ ਸੱਤਾ ਵਿੱਚ ਬਣੀ ਰਹੇ, ਜੋ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਵਿੱਚ ਅਸਫਲ ਹੋਵੇ।
ਜਿਲਾ ਕਾਂਗਰਸ ਕਮੇਟੀ ਦੇਹਾਤੀ ਵਿੱਚ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਤਾ ਵਿੱਚ ਹੋਈ ਮੀਟਿੰਗ ਵਿੱਚ ਬੋਲਦੇ ਹੋਏ ਸੀਬਿਆ ਨੇ ਕਿਹਾ ਕਿ ਕਿਸਾਨਾਂ ਦੁਆਰਾ ਝੋਨਾ ਦੀ ਫਸਲ ਨੂੰ ਮੰਡੀਆਂ ਵਿੱਚ ਪਹੁੰਚਾਣ ਦੇ ਤਿੰਨ ਮਹੀਨੇ ਬਾਅਦ ਵੀ ਕਿਸਾਨਾਂ ਨੂੰ ਮੁਆਵਜਾ ਨਹੀਂ ਮਿਲਿਆ ।ਮੀਟਿੰਗ ਦੌਰਾਨ ਲੁਧਿਆਣਾ ਵਿੱਚ ਪੀੜਤ ਲੜਕੀ ਦੀ ਮੌਤ ਹੋ ਜਾਣ ‘ਤੇ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।
ਇਸ ਮੌਕੇ ਉੱਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਰਾਜੂ ਖੱਬੇ ਰਾਜਪੂਤਾਂ, ਧਮਸ਼ੇਰ ਸਿੰਘ, ਗੁਰਮੁੱਖ ਸਿੰਘ, ਦਿਲਾਵਰ ਸਿੰਘ, ਅਵਤਾਰ ਸਿੰਘ, ਬਲਰਾਜ ਸਿੰਘ, ਗੁਰਮੇਜ ਸਿੰਘ, ਕੇਵਲ ਸਿੰਘ, ਬਲਵੰਤ ਸਿੰਘ, ਗੁਰਦਿਆਲ ਸਿੰਘ, ਲਖਵਿੰਦਰ ਸਿੰਘ, ਹਰਬੀਰ ਸਿੰਘ, ਬਲਵੰਤ ਸਿੰਘ, ਤੇਜਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ, ਇੰਦਰਜੀਤ ਸਿੰਘ, ਜਗੀਰ ਸਿੰਘ,ਗੁਰਪਿੰਦਰ ਸਿੰਘ, ਗੁਰਮੁੱਖ ਸਿੰਘ ਆਦਿ ਮੌਜੂਦ ਸਨ।ਉਨਾਂ ਕਿਹਾ ਕਿ ਕਿਸਾਨਾਂ ਨੂੰ ਮੁਆਵਜਾ ਦਿਵਾਉਣ ਲਈ ਜਦ ਕਾਂਗਰਸੀ ਕਿਸਾਨ ਨੇਤਾ ਜੀਰਾ ਨੇ ਚੰਡੀਗੜ ਵਿੱਚ ਮਰਣ ਵਰਤ ਸ਼ੁਰੂ ਕੀਤਾ ਤਾਂ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ ਮੁਆਵਜਾ ਦਵਾਉਣ ਦਾ ਭਰੋਸਾ ਦਿੱਤਾ, ਜੋਕਿ ਕਾਂਗਰਸ ਦੀ ਵੱਡੀ ਜਿੱਤ ਹੈ।ਇਸ ਉਪਰੰਤ ਸਿਬੀਆ ਹਾਲ ਬਾਜ਼ਾਰ ਸਥਿਤ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਪਹੁੰਚੇ ਅਤੇ ਐਡਵੋਕੇਟ ਰਾਜੀਵ ਭਗਤ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …