Thursday, February 29, 2024

ਸੰਵਿਧਾਨ ਦਿਵਸ ‘ਤੇ ਸਵੱਛ ਭਾਰਤ ਥੀਮ ’ਤੇ ਲੇਖ ਤੇ ਪੋਸਟਰ ਮੇਕਿੰਗ ਮੁਕਾਬਲੇ

14 ਨਵੰਬਰ ਨੂੰ ਮਾਲ ਰੋਡ ਸਥਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ’ਚ ਹੋਵੇਗਾ ਜ਼ਿਲਾ ਪੱਧਰੀ ਪ੍ਰੋਗਰਾਮ

ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਲ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਸੰਵਿਧਾਨ ਦਿਵਸ ਦੀ ਥੀਮ ‘ਤੇ ਲੇਖ, ਕੋਲਾਜ ਮੇਕਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ (ਆਈ.ਆਈ.ਐਸ) ਨੇ ਕਿਹਾ ਕਿ ਦੇਸ਼ ਭਰ ਵਿੱਚ ਸਵੱਛ ਭਾਰਤ ਮੁਹਿੰਮ ਤੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਥੀਮ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੰਮ੍ਰਿਤਸਰ ਵਿਚ ਵੀ ਜ਼ਿਲਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਥੇ ਹੀ ਸਕੂਲ ਪ੍ਰਿੰਸੀਪਲ ਮਨਦੀਪ ਕੌਰ, ਲੈਕਚਰਾਰ ਆਦਰਸ਼ ਸ਼ਰਮਾ, ਬਿਮਲ ਅਤੇ ਸੰਜੇ ਵਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।
ਇਸ ਮੋਕੇ ਕਰਵਾਏ ਗਏ ਲੇਖ ਮੁਕਾਬਲੇ ਵਿਚ ਗ਼ਜ਼ਲ ਨੇ ਪਹਿਲਾ, ਸਮਰੀਨ ਨੇ ਦੂਜਾ ਅਤੇ ਵਨੀਤਾ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਾਜ਼ਲ ਨੇ ਪਹਿਲਾ, ਮੁਸਕਾਨ ਨੇ ਦੂਜਾ ਤੇ ਪਲਕ ਨੇ ਤੀਜਾ ਸਥਾਨ ਹਾਸਿਲ ਕੀਤਾ।ਕੋਲਾਜ ਮੇਕਿੰਗ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਜਿਸ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਤ੍ਰਿਪਤਜੀਤ ਕੌਰ ਨੇ ਦੂਜਾ ਤੇ ਰਜਨੀ ਨੇ ਤੀਜ਼ਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ ਨੂੰ 14 ਨਵੰਬਰ ਨੂੰ ਸਕੂਲ ਵਿਚ ਹੋਣ ਵਾਲੇ ਜ਼ਿਲਾ ਪੱਧਰੀ ਪ੍ਰੋਗਰਾਮ ’ਚ ਸਨਮਾਨਿਤ ਕੀਤਾ ਜਾਵੇਗਾ।
ਸੋਮਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਐਨ.ਐਸ.ਐਸ ਤੇ ਐਨ.ਵਾਈ.ਕੇ.ਐਸ ਦੇ ਪ੍ਰਤੀਭਾਗੀ ਵੀ ਵੱਧ ਚੜ੍ਹ ਕੇ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿੱਚ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜ਼ੂਦ ਰਹਿਣਗੇ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …