ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੰਜਾਬ ਬੋਰਡ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ, ਗੱਤਕਾ, ਭਾਸ਼ਣ ਆਦਿ ਪੇਸ਼ ਕੀਤੇ।ਡਾ. ਕੁਲਤਾਰਜੀਤ ਸਿੰਘ ਡੀ.ਈ.ਓ ਸੰਗਰੂਰ ਅਤੇ ਅੰਗਰੇਜ਼ ਸਿੰਘ ਡਿਪਟੀ ਡੀ.ਈ.ਓ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਉਨਾਂ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਅਤੇ ਸਾਇੰਸ, ਗਣਿਤ, ਗੁਰਮਤਿ, ਪੇਂਡੂ ਸੱਭਿਆਚਾਰ ਆਦਿ ਵਿਸ਼ਿਆਂ ਬਾਰੇ ਲਗਾਈਆਂ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ।ਸਮਾਗਮ ’ਚ ਡਾ. ਚੰਦਰਮੁਨੀ ਗਊਸ਼ਾਲਾ ਸ਼ੇਰੋਂ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।ਮੁੱਖ ਨੂੰ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਪ੍ਰਿੰਸੀਪਲ ਮਿਸ ਸੁਦਰਪਨ ਵਲੋਂ ਸਨਮਾਨ ਕੀਤਾ ਗਿਆ ਅਤੇ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਗੁਰਦੀਪ ਸਿੰਘ ਸੱਗੂ ਜ਼ੋਨਲ ਡਾਇਰੈਕਟਰ, ਲੈਕਚਰਾਰ ਗੁਲਜ਼ਾਰ ਸਿੰਘ, ਲੈਕਚਰਾਰ ਜਸਵੀਰ ਸਿੰਘ, ਪ੍ਰਿੰਸੀਪਲ ਦਲਜੀਤ ਸਿੰਘ ਸਰਕਾਰੀ ਸਕੂਲ ਮਾਨਾ ਪੱਤੀ, ਗੁਰਵਿੰਦਰ ਸਿੰਘ ਵੀਰ ਜੀ, ਭਾਈ ਸੁਰਜੀਤ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …