ਸੰਗਰੂਰ, 11 ਨਵੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਬਤੌਰ ਮੈਂਬਰ ਚੁਣੇ ਜਾਣ ‘ਤੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅੱਜ ਸਮੂਹ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਉਨਾਂ ਦਾ ਸਨਮਾਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਸਬੰਧਤ ਵਿਰੋਧੀ ਧਿਰ ਦੇ ਤਿੰਨ ਮੈਂਬਰ ਇਸ ਵਾਰ ਅੰਤ੍ਰਿੰਗ ਕਮੇਟੀ ਵਿੱਚ ਲਏ ਗਏ ਹਨ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ 102 ਵੋਟਾਂ ਨਾਲ ਲਗਾਤਾਰ ਦੂਸਰੀ ਵਾਰ ਪ੍ਰਧਾਨ ਸ਼੍ਰੋਮਣੀ ਕਮੇਟੀ ਚੁਣੇ ਗਏ ਹਨ, ਜਦਕਿ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਮਰਥਨ ਨਾਲ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਈਆਂ ਸਨ।
ਅੱਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਪੰਥ ਦੀ ਏਕਤਾ ਅਤੇ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਕੀਤੀ। ਮੈਨੇਜਰ ਦਰਸ਼ਨ ਸਿੰਘ ਢੀਂਡਸਾ ਵਲੋਂ ਜਥੇ ਚੰਗਾਲ ਨੂੰ ਵਧਾਈ ਦਿੱਤੀ ਗਈ।ਉਪਰੰਤ ਮਿੱਠਾਈ ਦਾ ਪ੍ਰਸ਼ਾਦ ਵਰਤਾਇਆ ਗਿਆ।ਜਥੇਦਾਰ ਮਲਕੀਤ ਸਿੰਘ ਚੰਗਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸਾਹਿਬ ਦੇ ਸਮੂਹ ਮੁਲਾਜ਼ਮਾਂ ਤੋਂ ਇਲਾਵਾ ਬੀਬੀ ਗੁਰਸ਼ਰਨ ਕੌਰ ਡਾ. ਸੁਰਿੰਦਰ ਕੌਰ ਧਾਲੀਵਾਲ, ਬਾਬਾ ਪਿਆਰਾ ਸਿੰਘ, ਕੁਲਵੰਤ ਸਿੰਘ ਕਲਕੱਤਾ, ਕੇਹਰ ਸਿੰਘ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਵਲੋਂ ਜਥੇਦਾਰ ਚੰਗਾਲ ਦਾ ਸਨਮਾਨਿਤ ਕੀਤਾ ਗਿਆ।ਜਥੇਦਾਰ ਚੰਗਾਲ ਨੇ ਕਿਹਾ ਕਿ ਇਹ ਚੋਣ ਪ੍ਰਕਿਰਿਆ ਹਰ ਸਾਲ ਹੁੰਦੀ ਹੈ ਜੋ ਕਿ ਸੰਪੂਰਨ ਹੋ ਚੁੱਕੀ ਹੈ ਅਤੇ ਹੁਣ ਆਸ ਕਰਦੇ ਹਾਂ ਆਪਸੀ ਇਤਫਾਕ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਕਾਰਜਾਂ ਵਿਚ ਆਪਣੀ ਮੁਢਲੀ ਜਿੰਮੇਵਾਰੀ ਨੂੰ ਚੜ੍ਹਦੀ ਕਲਾ ਨਾਲ ਨਿਭਾਏਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …