Monday, September 16, 2024

ਖਾਲਸਾ ਕਾਲਜ ਵੂਮੈਨ ਦੀ ਗਿੱਧਾ ਟੀਮ ਸਨਮਾਨਿਤ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਰੀਜ਼ਨਲ ਸਰਸ ਮੇਲਾ-2022’ ਵਿਚ ਗਿੱਧੇ ’ਚ ਸ਼ਾਨਦਾਰ ਪੇਸ਼ਕਾਰੀ ਦੇਣ ’ਤੇ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਕਾਲਜ ਦੀ ਗਿੱਧਾ ਟੀਮ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਏ.ਡੀ.ਸੀ ਰਣਬੀਰ ਸਿੰਘ ਮੂਧਲ ਨੇ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …