Monday, September 16, 2024

ਟ੍ਰੈਫਿਕ ਪੁਲਿਸ ਤੇ ਨਗਰ ਨਿਗਮ ਨੇ ਸੜਕਾਂ ਤੋਂ ਹਟਵਾਏ ਨਜਾਇਜ਼ ਕਬਜ਼ੇ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਟਰੈਫਿਕ ਸਟਾਫ ਵਲੋਂਹਾਲ ਗੇਟ ਤੋਂ ਭਰਾਵਾਂ ਦਾ ਢਾਬਾ ਤੇ ਸਿਕੰਦਰੀ ਗੇਟ ਤੱਕ ਦੇ ਇਲਾਕੇ ਵਿੱਚ ਲੋਕਾਂ ਵਲੋ ਸੜਕਾਂ ਤੇ ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਲਈ ਦੁਪਹਿਰ 3.00 ਤੋ ਸ਼ਾਮ 5.00 ਵਜੇ ਤੱਕ ਇੰਚਾਰਜ਼ ਟਰੈਫਿਕ ਜੋਨ-2 ਇੰਸਪੈਕਟਰ ਪਰਵੀਨ ਕੁਮਾਰੀ ਵਲੋਂ ਮਹਿਕਮਾ ਨਗਰ ਨਿਗਮ ਦੇ ਕਰਮਚਾਰੀਆਂ, ਮੁੱਖ ਅਫਸਰ ਥਾਣਾ ਈ-ਡਵੀਜਨ ਅੰਮ੍ਰਿਤਸਰ ਨਾਲ ਜੁਆਇੰਟ ਆਪ੍ਰੇਸ਼ਨ ਚਲਾਇਆ ਗਿਆ।ਇਸ ਤਹਿਤ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂਸੜਕਾਂ ਤੇ ਫੁੱਟਪਾਥਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਏ ਗਏ।ਉਨਾਂ ਅਪੀਲ ਕੀਤੀ ਕਿ ਦੁਕਾਨਦਾਰ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ ਜਾਂ ਫੁੱਟਪਾਥਾਂ ਉਪਰ ਨਾ ਰੱਖਣ ਅਤੇ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਉਣ ‘ਚ ਪ੍ਰਸਾਸ਼ਨ ਦਾ ਸਹਿਯੋਗ ਕਰਨ, ਤਾਂ ਜੋ ਆਪ ਪਬਲਿਕ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …