Monday, December 23, 2024

ਸ਼ਹੀਦ ਭਾਈ ਮਤੀ ਦਾਸ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਾਈ ਮਤੀ ਦਾਸ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ ਗਿਆ।ਇਸ ਸਮੇਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਅੱਜ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਬਲਵਿੰਦਰ ਸਿੰਘ ਢਿੱਲੋਂ ਪ੍ਰਧਾਨ ਟੈਕਨੀਕਲ ਸਰਵਿਸਜ਼ ਯੂਨੀਅਨ ਦੱਖਣ ਜ਼ੋਨ ਪਟਿਆਲਾ ਸਨ ਤੇ ਜਿਲ੍ਹਾ ਸਿੱਖਿਆ ਅਫ਼ਸਰ ਕੁਲਤਰਨ ਜੀਤ ਸਿੰਘ, ਡਿਪਟੀ ਡੀ.ਈ.ਓ ਅੰਗਰੇਜ਼ ਸਿੰਘ, ਡੀ.ਐਸ.ਐਮ ਦੀਪਕ ਕੁਮਾਰ, ਬੀ.ਈ.ਪੀ.ਓ ਸਤਪਾਲ ਸ਼ਰਮਾ, ਬੀ ਐਨ.ਓ ਹਰਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਆਪਣੀ ਹਾਜ਼ਰੀ ਲਗਵਾਈ।ਬਲਵਿੰਦਰ ਸਿੰਘ ਢਿੱਲੋਂ ਨੇ ਸਕੂਲ ਦੀਆਂ ਕਮੀਆਂ ਨੂੰ ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਰਾਹੀਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਬਾਬਲਾ, ਆਪ ਸੀਨੀਅਰ ਆਗੂ ਕਰਮ ਸਿੰਘ ਬਰਾੜ, ਰਾਜ ਸਿੰਘ,ਸੁਖਪਾਲ ਸਿੰਘ, ਸਕੂਲ ਵਿੱਚ ਸੇਵਾ ਨਿਭਾਅ ਚੁੱਕੇ ਸਾਬਕਾ ਪ੍ਰਿੰਸੀਪਲ ਹਰਜੀਤ ਸ਼ਰਮਾ, ਲੈਕਚਰਾਰ ਮਨਜੀਤ ਸ਼ਰਮਾ, ਲੈਕਚਰਾਰ ਗੁਰਮੇਲ ਕੌਰ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ (ਕੰਨਿਆ ਵਿਦਿਆਲਿਆ) ਜਗਤਾਰ ਸਿੰਘ, ਲੈਕਚਰਾਰ ਜੋਰਾ ਸਿੰਘ, ਬਾਬਾ ਫਰੀਦ ਸੰਸਥਾ ਦੇ ਮੁੱਖੀ ਕਮਲਜੀਤ ਸਿੰਘ, ਸਮੂਹ ਅਧਿਆਪਕ ਤੇ ਇਲਾਕੇ ਦੇ ਸਾਰੇ ਸਰਕਾਰੀ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜ਼ੂਦ ਰਹੇ।
ਇਸ ਮੌਕੇ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਸਨਮਾਨ ਪ੍ਰਿੰਸੀਪਲ ਬਿਪਨ ਚਾਵਲਾ ਤੇ ਮੈਡਮ ਰਵਜੀਤ ਕੌਰ ਲੈਕਚਰਾਰ ਕਮਿਸਟਰੀ ਨੇ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …