ਸਮਰਾਲਾ, 12 ਨਵੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ
ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿਛੜ ਗਏ ਸਾਥੀ ਭਰਪੂਰ ਸਿੰਘ ਜੇ.ਈ (ਕੂੰਮਕਲਾਂ) ਦੀ ਬੇਵਕਤੀ ਮੌਤ ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਮੀਟਿੰਗ ਦੌਰਾਨ ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਨਾਲ ਮੀਟਿੰਗ ਦੌਰਾਨ ਕੁੱਝ ਮੰਗਾਂ ‘ਤੇ ਸਹਿਮਤੀ ਅਤੇ ਕੁੱਝ ਮੰਗਾਂ ‘ਤੇ ਸਿਫਾਰਸ਼ ਕਰਕੇ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਭੇਜਣ ‘ਤੇ ਸਹਿਮਤੀ ਬਣੀ ਸੀ, ਪ੍ਰੰਤੂ ਅਜੇ ਤੱਕ ਇਨ੍ਹਾਂ ਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।ਜਿਸ ਕਰਕੇ 21 ਦਸੰਬਰ ਨੂੰ ਹੈਡ ਆਫਿਸ ਦੇ ਸਾਹਮਣੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਹਿਕਮੇ ਦੀ ਹੋਵੇਗੀ।ਮੀਟਿੰਗ ਵਿੱਚ ਪੰਜਾਬ ਸਾਂਝਾ ਸੰਘਰਸ਼ ਫਰੰਟ ਅਤੇ ਭਰਾਤਰੀ ਜਥੇਬੰਦੀਆਂ ਨਾਲ ਰਲ ਕੇ 16 ਨਵੰਬਰ ਲੁਧਿਆਣਾ, 29 ਨਵੰਬਰ ਮੋਹਾਲੀ, 1 ਤੋਂ 10 ਦਸੰਬਰ ਤੱਕ ਮੰਡਲ ਪੱਧਰੀ ਵਿਸ਼ਾਲ ਰੋਸ ਰੈਲੀਆਂ ਅਤੇ ਜੋ ਹੋਰ ਸੰਘਰਸ਼ ਦੇ ਐਲਾਨ ਕੀਤੇ ਗਏ ਹਨ ਉਨ੍ਹਾਂ ਵਿੱਚ ਬਿਜਲੀ ਪੈਨਸ਼ਨਰਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।
ਮੀਟਿੰਗ ਦੌਰਾਨ ਸੰਬੋਧਨ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ‘ਤੇ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਦਰਸ਼ਨ ਸਿੰਘ ਕੋਟਾਲਾ, ਹਰਪਾਲ ਸਿੰਘ ਸਿਹਾਲਾ, ਅਮਰੀਕ ਸਿੰਘ ਮੁਸ਼ਕਾਬਾਦ, ਪ੍ਰੇਮ ਕੁਮਾਰ ਸਮਰਾਲਾ, ਜਸਵੰਤ ਸਿੰਘ ਢੰਡਾ, ਜਗਤਾਰ ਸਿੰਘ ਪ੍ਰੈਸ ਸਕੱਤਰ, ਮੁਕੇਸ਼ ਕੁਮਾਰ ਖਮਾਣੋਂ, ਰਾਮ ਸਰੂਪ ਸੁਭਰਵਾਲ, ਰਜਿੰਦਰ ਪਾਲ ਵਡੇਰਾ ਡਿਪਟੀ ਸੀ.ਏ.ਓ, ਕੁਲਵੰਤ ਸਿੰਘ ਜੱਗੀ ਪ੍ਰਧਾਨ ਗੁਰਦੁਆਰਾ, ਦਰਸ਼ਨ ਸਿੰਘ ਖਜਾਨਚੀ, ਅਮਰਜੀਤ ਸਿੰਘ ਮਾਛੀਵਾੜਾ ਆਦਿ ਸ਼ਾਮਲ ਸਨ। ਮੀਟਿੰਗ ਦੌਰਾਨ ਸਟੇਜ ਇੰਜ: ਸੁਖਦਰਸ਼ਨ ਸਿੰਘ ਨੇ ਸੰਭਾਲੀ।
ਅਖੀਰ ਵਿੱਚ ਸਿਕੰਦਰ ਸਿੰਘ ਪ੍ਰਧਾਨ ਨੇ ਆਏ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਅਤੇ 21 ਦਸੰਬਰ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਵੱਧ ਚੜ੍ਹ ਕੇ ਹਿੱਸਾ ਦੀ ਅਪੀਲ ਕੀਤੀ ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media