ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਐਡੀਸ਼ਨਲ ਮੈਨੇਜਰ ਟਹਿਲ ਸਿੰਘ ਕੰਡੀਲਾ ਦੀ ਅਚਨਚੇਤੀ ਮੌਤ ਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, ਰਘਬੀਰ ਸਿੰਘ ਰਾਜਾਸਾਂਸੀ, ਦਲਮੇਘ ਸਿੰਘ ਖਟੜਾ, ਸਤਿਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਰਾਜ ਸਿੰਘ, ਰਾਮਿੰਦਰਬੀਰ ਸਿੰਘ, ਬਲਬੀਰ ਸਿੰਘ, ਕੁਲਦੀਪ ਸਿੰਘ ਬਾਵਾ ਆਦਿ ਨੇ ਟਹਿਲ ਸਿੰਘ ਕੰਡੀਲਾ ਦੇ ਵਿਛੋੜੇ ਨੂੰ ਅਸਹਿ ਦੱਸਿਆ।ਉਸ ਨੇ ਪਿੰਡ ਦੀ ਸਰਪੰਚੀ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰਸੰਸਾਯੋਗ ਸੇਵਾਵਾਂ ਨਿਭਾਈਆਂ ਹਨ।ਕੰਡੀਲਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਪਿੰਡ ਕੰਡੀਲਾ ਵਿਖੇ 13 ਨਵੰਬਰ ਨੂੰ 12.00 ਵਜੇ ਹੋਵੇਗਾ।
Check Also
ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …