ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ
ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ ਦਾ ਸਖ਼ਤ ਨੋਟਿਸ ਲਿਆ ਹੈ।ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਬੁੱਢਾ ਦਲ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੱਤਰਕਾਰ ਕਿਰਨਜੀਤ ਸਿੰਘ ‘ਤੇ ਜੋ ਜਾਨਲੇਵਾ ਹਮਲਾ ਕੀਤਾ ਗਿਆ ਹੈ, ਉਸ ਸਬੰਧੀ ਉਥੋਂ ਦੀ ਸਥਾਨਕ ਸਰਕਾਰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਘੱਟਗਿਣਤੀ ਲੋਕਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਹਨ, ਅਜਿਹੀ ਘਟਨਾ ਬਰਦਾਸ਼ਤ ਯੋਗ ਨਹੀਂ ਹੈ।ਇਸ ਦੀ ਜਿੰਨੀ ਵੀ ਨਿੰਦਾ ਹੋਵੇ ਥੋੜੀ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਦੀ ਡੁੰਘਾਈ ਤੀਕ ਪੜਤਾਲ ਕਰਨੀ ਚਾਹੀਦੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media