ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਫਾਇਰ ਸੇਫ਼ਟੀ ਸਬੰਧੀ ਮੌਕ ਡਰਿੱਲ ਦਾ ਆਯੋਯਨ ਕੀਤਾ ਗਿਆ।ਇਸ ਪ੍ਰਕਿਰਿਆ ਦਾ ਉਦੇਸ਼ ਐਮਰਜੈਂਸੀ ਤਿਆਰੀ ਯੋਜਨਾ ਦੀ ਸਮੀਖਿਆ ਕਰਨਾ ਤੇ ਮੁਲਾਂਕਣ ਕਰਨਾ ਸੀ, ਤਾਂ ਜੋ ਸਬੰਧਤ ਵਿਅਕਤੀ ਐਮਰਜੈਂਸੀ ਦੇ ਸਮੇਂ ਵਿੱਚ ਆਪਣੇ ਫਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ।
ਵਿਭਾਗ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ ਅਪਨਾਏ ਜਾਣ ਵਾਲੇ ਸੁਰੱਖਿਆ ਉਪਾਵਾਂ ਦੇ ਬਾਰੇ ਅਧਿਆਪਕਾਂ ਦਾ ਮਾਰਗ ਦਰਸ਼ਨ ਕੀਤਾ।ਅਧਿਆਪਕਾਂ ਨੇ ਇੱਕ ਸਫ਼ਲ ਅਭਿਆਸ ਰਾਹੀਂ ਹਰ ਪਲ ਦੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਤੇ ਜਰੂਰੀ ਵਿਵਹਾਰਿਕ ਜ਼ਰੂਰਤਾਂ ਦਾ ਧਿਆਨ ਰੱਖਿਆ ਗਿਆ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਕੂਲ ਦੀ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਭਿਆਸ ਮੁਸੀਬਤਾਂ ਦੇ ਵਿਰੁੱਧ ਤਿਆਰੀ ਦੀ ਦਿਸ਼ਾ ਇੱਕ ਵੱਡਾ ਕਦਮ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬੱਚਿਆਂ ਤੇ ਕਰਮਚਾਰੀਆਂ ਦੀ ਭਲਾਈ ਲਈ ਸੁਰੱਖਿਅਤ ਵਾਤਾਵਰਨ ਹੀ ਇੱਕ ਮੁੱਖ ਜ਼ਰੂਰਤ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …