ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਮਨੁੱਖ ਦੇ ਸਰਵਪੱਖੀ ਵਿਕਾਸ ਲਈ ਸਹਾਈ ਹੁੰਦੀਆਂ ਹਨ, ਉਥੇ ਨਾਲ ਹੀ ਨਾਲ ਸਵੈ-ਸੁਰੱਖਿਆ ਅਤੇ ਆਤਮ-ਵਿਸ਼ਵਾਸ ਵੀ ਪ੍ਰਦਾਨ ਕਰਦੀਆਂ ਹਨ।
ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਰੋਡ ਸਾਈਕਲਿੰਗ ਜ਼ਿਲ੍ਹਾ ਅੰਡਰ-14 ਮੁਕਾਬਲੇ ’ਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪਲਕਪ੍ਰੀਤ ਕੌਰ ਰਾਜ ਪੱਧਰੀ ਮੁਕਾਬਲੇ ਲਈ ਵੀ ਚੁਣੀ ਗਈ ਹੈ।ਉਪਰਾਜ ਸਿੰਘ ਅਤੇ ਸਰਬਜੋਤ ਸਿੰਘ ਨੇ ਹੈਂਡਬਾਲ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲੇ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ।ਉਨ੍ਹਾਂ ਡੀ.ਪੀ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਅਜੈਪ੍ਰਤਾਪ ਸਿੰਘ ਨੇ ‘ਖੇਡ ਵਤਨ ਪੰਜਾਬ ਐਸੋਸੀਏਸ਼ਨ’ ਦੁਆਰਾ ਆਯੋਜਿਤ ‘ਕਰਾਟੇ ਮੁਕਾਬਲੇ’ ’ਚ ਭਾਗ ਲੈਂਦਿਆਂ ਸੋਨੇ ਦਾ ਤਗਮਾ ਅਤੇ ਰਾਣਾ ਰਣਵੀਰ ਸਿੰਘ ਨੇ ਖਾਲਸਾ ਕਾਲਜ ਸਕੂਲ ਜੀ.ਟੀ ਰੋਡ ਵਿਖੇ ਹੋਏ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਪ੍ਰਾਪਤ ਕੀਤਾ ਹੈ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …