ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ
ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਰਵਾਏ ਗਏ ਉਕਤ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਲਗਪਗ 30 ਸੰਸਥਾਵਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਨੇ ‘ਮਲਟੀਮੀਡੀਆ ਪੇਸ਼ਕਾਰੀ’ ਮੁਕਾਬਲੇ ’ਚ ਭਾਗ ਲੈਂਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ‘ਸੂਫੀ-ਕਾਵਿ ਗਾਇਨ’ ਮੁਕਾਬਲੇ ’ਚ ਵਿਦਿਆਰਥਣ ਗੁਰਲੀਨ ਅਰੋੜਾ ਨੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਗੁਰਲੀਨ ਕੌਰ ਨੇ ਰੂਹਾਨੀਅਤ ਭਰੇ ਅੰਦਾਜ਼ ’ਚ ਗਾਇਕੀ ਪੇਸ਼ ਕਰਦਿਆਂ ਦਰਸ਼ਕਾਂ ਨੂੰ ਕੀਲ ਲਿਆ।
ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਵਿਸਾਰਨਾ ਨਹੀਂ ਚਾਹੀਦਾ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media