ਭੀਖੀ, 15 ਨਵੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਂਓ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਲ ਦਿਵਸ ਦੇ ਮੌਕੇ
ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਨੰਨੇ੍ਹ-ਮੁੰਨੇ ਬੱਚਿਆਂ ਦੇ ਫੈਂਸੀ ਡਰੈਸ, ਡਾਂਸ ਅਤੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੇ ਕੁਇਜ਼ ਤੇ ਸੰਗੀਤਕ ਮੁਕਾਬਲੇ ਕਰਵਾਏ ਗਏ।ਸੀਨੀਅਰ ਵਿੰਗ ਵਿਦਿਆਰਥੀਆਂ ਦੇ ਰੱਸਾ-ਕਸ਼ੀ, ਵਾਲੀਬਾਲ, ਖੋ-ਖੋ, ਕਬੱਡੀ ਖੇਡ ਮੁਕਾਬਲੇ ਵੀ ਆਯੋਜਿਤ ਕੀਤੇ ਗਏ।
ਸਕੂਲ ਚੇਅਰਮੈਨ ਜੀਵੇਸ਼ ਸਿੰਗਲਾ ਨੇ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ (ਚਾਚਾ ਨਹਿਰੂ) ਜੀ ਦੇ ਜੀਵਨ ਅਤੇ ਉਨਾਂ ਦੇ ਬੱਚਿਆਂ ਪ੍ਰਤੀ ਸਨੇਹ ਬਾਰੇ ਦੱਸਿਆ ਕਿ ਉਹ ਕਿਵੇ ਬੱਚਿਆਂ ਨੂੰ ਪਿਆਰ ਕਰਦੇ ਸਨ।ਇਸੇ ਕਾਰਨ ਉਹਨਾਂ ਦਾ ਨਾਮ ਚਾਚਾ ਨਹਿਰੂ ਪਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਅਤੇ ਚੰਗੇ ਗੁਣ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਰਿੰਦਰ ਸਿੰਘ (ਡੀ.ਪੀ), ਜਗਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media