ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ।ਸਿੱਖ ਪੰਥ ਦੀ ਇਸ ਸਿਰਮੌਰ ਸੰਸਥਾ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਧਰਮ ਪ੍ਰਚਾਰ, ਸਿੱਖਿਆ, ਸਿਹਤ, ਸਿੱਖ ਮਸਲਿਆਂ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਵੀ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀ ਇਸ ਨੁਮਾਇੰਦਾ ਸੰਸਥਾ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਰਕਾਰਾਂ ਦੀ ਪੂਰੀ ਤਾਕਤ ਲੱਗੀ ਹੋਈ ਹੈ ਕਿ ਸਿੱਖਾਂ ਅੰਦਰ ਆਪਸੀ ਫੁੱਟ ਪਾ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕੀਤਾ ਜਾਵੇ, ਪਰ ਸਿੱਖ ਕੌਮ ਇਨ੍ਹਾਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਾਨਾਮੱਤੇ ਇਤਿਹਾਸ, ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੌਸ਼ਨੀ ਵਿਚ ਸਿੱਖ ਪੰਥ ਦੀ ਬੇਹਤਰੀ ਲਈ ਕਾਰਜਸ਼ੀਲ ਰਹੀ ਹੈ ਅਤੇ ਭਵਿੱਖ ਵਿਚ ਰਹੇਗੀ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …