Monday, September 16, 2024

ਖ਼ਾਲਸਾ ਕਾਲਜ ਲਾਅ ਵਿਖੇ ‘ਕਾਨੂਨੀ ਸੇਵਾਵਾਂ’ ਸਬੰਧੀ ਸੈਮੀਨਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕਾਨੂੰਨੀ ਸੇਵਾਵਾਂ’ ਸਬੰਧੀ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਸਬੰਧਿਤ ਐਡਵੋਕੇਟ ਕਿਰਪਾਲ ਕੌਰ ਅਤੇ ਐਡਵੋਕੇਟ ਨਵਦੀਪ ਕੌਰ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਡਾ. ਜਸਪਾਲ ਸਿੰਘ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਖੇਤਰ ’ਚ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕਰਕੇ ਬਹੁਤ ਲਾਭ ਹੋਵੇਗਾ, ਜਿਸ ਨਾਲ ਉਹ ਕਾਨੂੰਨੀ ਕੇਸਾਂ ਦੀਆਂ ਬਾਰੀਕੀਆਂ ਨੂੰ ਸਿੱਖ ਕੇ ਨਿਪੁੰਨ ਵਕੀਲ ਵਜੋਂ ਉਭਰ ਸਕਣਗੇ।
ਐਡਵੋਕੇਟ ਕਿ੍ਰਪਾਲ ਕੌਰ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਬਾਰੇ ਆਪਣਾ ਲੈਕਚਰ ਦਿੱਤਾ।ਉਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਨਾਲ-ਨਾਲ ਆਮ ਵਰਗਾਂ ਨੂੰ ਮੁਫਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਜਦ ਕਿ ਐਡਵੋਕੇਟ ਨਵਦੀਪ ਕੌਰ ਨੇ ਆਪਸੀ ਸਮਝੌਤਿਆਂ ਰਾਹੀਂ ਕੇਸਾਂ ਦੇ ਨਿਪਟਾਰੇ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਸੈਮੀਨਾਰ ਦੇ ਅੰਤ ’ਚ ਇਕ ਇੰਟਰਐਕਟਿਵ ਸੈਸ਼ਨ ਹੋਇਆ ਜੋ ਕਿ ਰਸਮੀ ਧੰਨਵਾਦ ਦੇ ਨਾਲ ਸਮਾਪਤ ਹੋਇਆ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ: ਸੀਮਾ ਰਾਣੀ, ਡਾ: ਰਸ਼ੀਮਾ ਚੰਗੋਤਰਾ, ਡਾ. ਰੇਣੂ ਸੈਣੀ, ਡਾ: ਨਿਧੀ ਸੈਣੀ, ਪ੍ਰੋ: ਗੁਰਜਿੰਦਰ ਕੌਰ, ਪ੍ਰੋ: ਅਨੀਤਾ ਸ਼ਰਮਾ, ਪ੍ਰੋ: ਜਤਿੰਦਰ ਕੌਰ ਅਤੇ ਪ੍ਰੋ: ਹੇਮਾ ਸਿੰਘ ਆਦਿ ਹਾਜ਼ਰ ਸਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …