Monday, September 16, 2024

ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 12ਵੀਂ ਵਾਰ ‘ਇੰਟਰ ਕਾਲਜ ਚੈਂਪੀਅਨ’ ’ਚ ਮੁੱਕੇ ਦਾ ਵਿਖਾਇਆ ਕਮਾਲ

ਵਿਦਿਆਰਥੀਆਂ ਨੇ 9 ਸੋਨੇ, 3 ਚਾਂਦੀ ਅਤੇ 1 ਕਾਂਸੇ ਦਾ ਤਗਮਾ ਹਾਸਲ ਕਰਕੇ ਕਾਲਜ ਦਾ ਨਾਮ ਕੀਤਾ ਰੌਸ਼ਨ – ਡਾ. ਮਹਿਲ ਸਿੰਘ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਇੰਟਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ 55 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਮੁਕਾਬਲੇ ’ਚ ਕਾਲਜ ਵਿਦਿਆਰਥੀਆਂ ਨੇ 9 ਸੋਨੇ, 3 ਚਾਂਦੀ ਅਤੇ ਕਾਂਸੇ ਦਾ ਤਗਮਾ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਜਿੱਤ ’ਤੇ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਉਕਤ ਮੁਕਾਬਲੇ ਦੌਰਾਨ ਸ਼ੁਭਮ ਪਾਂਡੇ 48 ਕਿਲੋ, ਸ਼ਿਵ ਕਾਂਤ 51 ਕਿਲੋ, ਅਮਰਜੀਤ ਸ਼ਰਮਾ 54 ਕਿਲੋ, ਰਾਜਪਿੰਦਰ ਸਿੰਘ 57 ਕਿਲੋ, ਵਿਜੇ ਕੁਮਾਰ 60 ਕਿਲੋ, ਜਸ਼ਨਪ੍ਰੀਤ ਸਿੰਘ 71, ਤਿੰਦਰਪਾਲ 75, ਭਗਵਾਨ ਸਿੰਘ 80, ਕਾਰਤਿਕ 86 ਕਿਲੋ ਨੇ ਪਹਿਲਾਂ ਸਥਾਨ, ਨਵਰੂਪ ਸਿੰਘ 63.5 ਕਿਲੋ, ਕਰਨਦੀਪ ਸਿੰਘ 67 ਕਿਲੋ ਅਤੇ ਮਾਨਵਦੀਪ ਸਿੰਘ 92 ਕਿਲੋ ਨੇ ਦੂਜਾ ਸਥਾਨ, ਜਸ਼ਨ ਭੱਟੀ ਨੇ 92 ਪਲਸ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿੱਦਿਅਕ ਪੱਖੋਂ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਤੇ ਹੋਰਨਾਂ ਗਤੀਵਿਧੀਆਂ ’ਚ ਵੀ ਮਾਹਿਰ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਜਿੱਤ ’ਤੇ ਫ਼ਿਜੀਕਲ ਵਿਭਾਗ ਦੇ ਖੇਡ ਮੁੱਖੀ ਡਾ. ਦਲਜੀਤ ਸਿੰਘ, ਬਾਕਸਿੰਗ ਕੋਚ ਬਲਜਿੰਦਰ ਸਿੰਘ ਅਤੇ ਸਾਹਿਦ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ’ਚ ਸਿਖ਼ਰਾਂ ਨੂੰ ਛੂਹਣ ਦੀਆਂ ਸ਼ੁਭਇਛਾਵਾਂ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …